ਫਰੀਦਕੋਟ (ਜਗਤਾਰ): ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆ ਵਾਲਾ ਕਲਾਂ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੋਸ਼ੀ ਦੀ ਪਛਾਣ ਸੋਹਣ (55) ਸਿੰਘ ਵਜੋਂ ਹੋਈ ਹੈ। ਉਕਤ ਵਿਅਕਤੀ ਆਪਣੇ ਘਰੋਂ ਪੰਚਾਇਤ ਮੈਂਬਰ ਨੂੰ ਮਿਲਣ ਜਾ ਰਿਹਾ ਸੀ, ਜਿਸ ਨੂੰ ਰਾਸਤੇ ਵਿਚ ਘਾਤ ਲਗਾਈ ਬੈਠੇ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮੌਕੇ ਮੌਜੂਦ ਲੋਕਾਂ ਦੀ ਮਦਦ ਨਾਲ ਪਰਿਵਾਰ ਵਾਲਿਆਂ ਨੇ ਜ਼ਖ਼ਮੀ ਹਾਲਤ ਵਿਚ ਉਕਤ ਵਿਅਕਤੀ ਨੂੰ ਫਰੀਦਕੋਟ ਦੇ ਜੀ.ਜੀ.ਐੱਸ. ਮੈਡੀਕਲ ਲਜਾਇਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਚੀਫ ਸੈਕਟਰੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਨਿਯੁਕਤੀ ਖ਼ਿਲਾਫ਼ ਪਟੀਸ਼ਨ 'ਤੇ ਆਇਆ ਅਦਾਲਤ ਦਾ ਫ਼ੈਸਲਾ
ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਇਲਾਵਾ ਇਨਸਾਫ਼ ਦਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਾਰੀ ਘਟਨਾ ਦਾ ਜ਼ਿੰਮੇਵਾਰ ਪਿੰਡ 'ਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਮੰਨਿਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਦਾ ਪਿੰਡ 'ਚ ਸ਼ਰਾਬ ਦਾ ਠੇਕਾ ਖੁੱਲ੍ਹਿਆ ਹੈ , ਉਸ ਦਿਨ ਤੋਂ ਆਏ ਦਿਨ ਪਿੰਡ 'ਚ ਲੜਾਈ-ਝਗੜਾ ਹੁੰਦਾ ਰਹਿੰਦਾ ਹੈ, ਜਿਸ ਕਾਰਨ ਔਰਤਾਂ ਅਤੇ ਬੱਚਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਸ਼ਰਾਬ ਦੇ ਠੇਕੇ ਨੂੰ ਪਿੰਡ ਦੇ ਬਾਹਰ ਕੱਢਣ ਦੀ ਮੰਗ ਕੀਤੀ ਹੈ।
ਕੀ ਹੈ ਪੂਰਾ ਮਾਮਲਾ
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੀ ਪਤਨੀ ਅਤੇ ਮੁੰਡੇ ਨੇ ਦੱਸਿਆ ਕਿ ਮ੍ਰਿਤਕ ਸੋਹਣ ਸਿੰਘ ਦਾ ਵੱਡਾ ਭਰਾ ਦੇਰ ਰਾਤ ਦੁੱਧ ਲੈਣ ਗਿਆ ਸੀ, ਜਿਸ ਨਾਲ ਕੁਝ ਲੋਕਾਂ ਨੇ ਉਸ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਉਹ ਜ਼ਖ਼ਮੀ ਹਾਲਾਤ 'ਚ ਘਰ ਆਇਆ ਤਾਂ ਉਸ ਦੇ ਭਰਾ ਸੋਹਣ ਸਿੰਘ ਪੰਚਾਇਤ ਮੈਂਬਰ ਨੂੰ ਇਸ ਸੰਬੰਧੀ ਜਾਣਕਾਰੀ ਦੇਣ ਚਲਾ ਗਿਆ। ਇਸ ਦੌਰਾਨ ਰਾਹ 'ਚ ਘਾਤ ਲਾਏ ਬੈਠੇ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਜਿਨ੍ਹਾਂ ਨੇ ਸੋਹਣ ਸਿੰਘ ਦਾ ਕਤਲ ਕੀਤਾ ਹੈ ,ਕੁਝ ਸਾਲ ਪਹਿਲਾਂ ਉਨ੍ਹਾਂ ਦਾ ਸਾਡਾ ਪਰਿਵਾਰ ਨਾਲ ਝਗੜਾ ਹੋ ਗਿਆ ਸੀ। ਇਸ ਸੰਬੰਧ 'ਚ ਉਨ੍ਹਾਂ ਦਾ ਰਾਜੀਨਾਮਾ ਵੀ ਹੋ ਗਿਆ ਸੀ ਪਰ ਪਤਾ ਨਹੀਂ ਕਿਸ ਕਾਰਨ ਦੇ ਚੱਲਦਿਆਂ ਉਨ੍ਹਾਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ- ਲਿਵ-ਇਨ-ਰਿਲੇਸ਼ਨ ’ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਾਰਨਾਮਾ ਕਰੇਗਾ ਹੈਰਾਨ, ਪੁਲਸ ਅੜਿੱਕੇ ਚੜ੍ਹਨ ਮਗਰੋਂ ਖੁੱਲ੍ਹੀ ਪੋਲ
ਇਸ ਮੌਕੇ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਰੀਦਕੋਟ ਦੇ ਸਥਾਨਕ ਪਿੰਡ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ ਦਾ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਡੀ.ਐੱਸ.ਪੀ. ਨੇ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਬਿਆਨਾਂ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਹੁਣ ਵਜ਼ੀਫ਼ਾ ਘਪਲੇ ਦੀਆਂ ਪਰਤਾਂ ਫਰੋਲਣ ਦੀ ਤਿਆਰੀ ’ਚ ਪੰਜਾਬ ਸਰਕਾਰ, CM ਮਾਨ ਵੱਲੋਂ CBI ਜਾਂਚ ਦਾ ਭਰੋਸਾ
NEXT STORY