ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਦੋ ਕੇਸਾਂ ’ਚ 596 ਬੋਤਲਾਂ ਸ਼ਰਾਬ ਬਰਾਮਦ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਠੁੱਲੀਵਾਲ ਦੇ ਪੁਲਸ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਮਨਾਲ ਦੇ ਬੱਸ ਸਟੈਂਡ ’ਤੇ ਮੌਜੂਦ ਸੀ ਤਾਂ ਇਕ ਕਾਰ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 576 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਕਾਰ ਸਵਾਰ ਵਿਅਕਤੀਆਂ ਦੀ ਪਛਾਣ ਸੁਖਬੀਰ ਸਿੰਘ ਉਰਫ ਸੀਰਾ ਪੁੱਤਰ ਜਗਰੂਪ ਸਿੰਘ, ਅਜਮੇਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀਆਨ ਸਹੌਰ ਦੇ ਤੌਰ ’ਤੇ ਹੋਈ।
ਇਸੇ ਤਰ੍ਹਾਂ ਥਾਣਾ ਭਦੌਡ਼ ਦੇ ਪੁਲਸ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਨੇ ਦਲਜੀਤ ਸਿੰਘ ਉਰਫ ਜੀਤਾ ਪੁੱਤਰ ਹਰਚੰਦ ਸਿੰਘ ਵਾਸੀ ਭਾਗੀਕੇ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ 20 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ।
ਪਲਾਟ ’ਚੋਂ ਇੱਟਾਂ ਚੁੱਕਣ ਦੇ ਮਾਮਲੇ ਨੂੰ ਲੈ ਕੇ ਥਾਣੇ ਅੱਗੇ ਦਲਿਤ ਪਰਿਵਾਰਾਂ ਵਲੋਂ ਪ੍ਰਦਰਸ਼ਨ
NEXT STORY