ਫਿਰੋਜ਼ਪੁਰ (ਕੁਮਾਰ)- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐੱਸ. ਐੱਸ. ਪੀ. ਸਰਦਾਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 6 ਮੁਲਜ਼ਮਾਂ ਨੂੰ ਨਸ਼ਾ ਕਰਦੇ ਅਤੇ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਵਿਸ਼ਾਲ ਉਰਫ਼ ਪੁੱਤਰ ਮਹਿੰਦਰ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰਦੇ ਉਸ ਤੋਂ 4.63 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਫਿਰੋਜ਼ਪੁਰ ਕੈਂਟ ਦੇ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਹਿਤ ਉਰਫ਼ ਮੋਟਾ ਨਾਮ ਦਾ ਇਕ ਦੋਸ਼ੀ ਹੈਰੋਇਨ ਦਾ ਦੋ ਆਦੀ ਹੈ ਅਤੇ ਸ਼ਮਸ਼ਾਨਘਾਟ ਰੋਡ 'ਤੇ ਸਥਿਤ ਸੁੰਨਸਾਨ ਡੇਅਰੀ ਫਾਰਮ ਦੇ ਨੇੜੇ ਝਾੜੀਆਂ ਵਿੱਚ ਬੈਠ ਕੇ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਇਸ ਸੂਚਨਾ 'ਤੇ ਪੁਲਸ ਪਾਰਟੀ ਨੇ ਤੁਰੰਤ ਉੱਥੇ ਰੇਡ ਕਰਦੇ ਹੋਏ ਨਾਮਜ਼ਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ, ਉਸ ਦੇ ਕੋਲੋਂ ਤਲਾਸ਼ੀ ਲੈਣ 'ਤੇ 2 ਗ੍ਰਾਮ ਹੈਰੋਇਨ, ਪੰਨੀ ਸਿਲਵਰ, ਲਾਈਟਰ ਅਤੇ ਇਕ ਮੋੜਿਆ ਹੋਇਆ ਨੋਟ ਬਰਾਮਦ ਕੀਤਾ ਗਿਆ। ਦੂਜੇ ਪਾਸੇ ਥਾਣਾ ਕੁਲਗੜ੍ਹੀ ਦੇ ਐੱਚ. ਸੀ. ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ, ਜਿਸ ਨੇ ਪੁੱਛਗਿੱਛ ਕਰਨ 'ਤੇ ਪੁਲਸ ਨੂੰ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ਼ ਕਾਲੂ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ 4.97 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਮਖੂ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਆਉਂਦੇ ਵੇਖਿਆ, ਜੋ ਪੁਲਸ ਨੂੰ ਵੇਖ ਕੇ ਘਬਰਾ ਗਏ ਅਤੇ ਪਿੱਛੇ ਵੱਲ ਭੱਜਣ ਲੱਗੇ। ਜਦੋਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਸ ਨੂੰ ਆਪਣੇ ਨਾਮ ਬੂਟਾ ਸਿੰਘ ਉਰਫ਼ ਬੱਬੂ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੱਸੇ। ਉਨ੍ਹਾਂ ਦੀ ਤਲਾਸ਼ੀ ਲੈਣ 'ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਇਕ ਈਵੈਂਟ ਮੈਨੇਜਮੈਂਟ ਕੰਪਨੀ ਵਾਂਗ ਕੰਮ ਕਰ ਰਹੀ ਹੈ: ਸੁਨੀਲ ਜਾਖੜ
ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹਰਦੀਪ ਸਿੰਘ ਉਰਫ਼ ਮੱਲ ਨਾਮਕ ਮੁਲਜ਼ਮ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ ਆਦੀ ਹੈ ਅਤੇ ਇਸ ਸਮੇਂ ਪਿੰਡ ਪਤਲੀ ਦੀ ਅਨਾਜ ਮੰਡੀ ਵਿੱਚ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਹੈ। ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਮੁਲਜ਼ਮ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲੈਣ 'ਤੇ ਇਕ ਪੰਨੀ ਸਿਲਵਰ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਫਿਰੋਜ਼ਪੁਰ ਸਿਟੀ, ਥਾਣਾ ਫਿਰੋਜ਼ਪੁਰ ਛਾਉਣੀ, ਥਾਣਾ ਕੁਲਗੜ੍ਹੀ, ਥਾਣਾ ਮਖੂ ਅਤੇ ਥਾਣਾ ਤਲਵੰਡੀ ਭਾਈ ਵਿੱਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ! ਜਿਹੜੇ ਪੁੱਤ ਦੇ ਵਿਆਹ ਦੇ ਕਾਰਡ ਵੰਡਦਾ ਫ਼ਿਰਦਾ ਸੀ ਪਰਿਵਾਰ, ਉਸੇ ਦਾ ਕਰਨਾ ਪੈ ਗਿਆ ਸਸਕਾਰ
NEXT STORY