ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਪੁਲਸ ਨੇ ਇਕ ਮੁਖਬਰ ਦੀ ਸੂਚਨਾ ’ਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੀ ਕਣਕ ਚੋਰੀ ਕਰਦੇ ਗਿਰੋਹ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਐੱਮ. ਐੱਸ. ਛਿੰਦਰਪਾਲ ਸਿੰਘ ਗੋਦਾਮ ’ਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੀ ਕਣਕ ਸਟੋਰ ਕੀਤੀ ਹੋਈ ਹੈ।
ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਅਤੇ ਗੋਦਾਮ ਦੇ ਅਟੈਂਡੈਂਟ ਲਖਵੀਰ ਸਿੰਘ ਵੱਲੋਂ ਲੇਬਰ ਨੂੰ ਨਾਲ ਲੈ ਕੇ ਦਿਨ- ਦਿਹਾਡ਼ੇ ਉਕਤ ਗੋਦਾਮ ’ਚੋਂ ਕਣਕ ਚੋਰੀ ਕਰ ਕੇ ਟਰੱਕ ’ਚ ਲੱਦੀ ਜਾ ਰਹੀ ਹੈ।
ਇਸ ਸੂਚਨਾ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਸਬ-ਇੰਸਪੈਕਟਰ ਬਲਰਾਜ ਮੋਹਨ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਸੰਦੀਪ ਸਿੰਘ, ਮਨਜੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਰਣਸੀਂਹ ਕਲਾਂ, ਰਣਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੰਗਲ, ਹਰਜੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਰਣਸੀਂਹ ਕਲਾਂ, ਜਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰਣਸੀਂਹ ਕਲਾਂ ਤੋਂ ਇਲਾਵਾ ਟਰੱਕ ਡਰਾਈਵਰ ਧਰਮਪਾਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੂੰ ਟਰੱਕ ’ਚ ਕਣਕ ਲੱਦਦਿਆਂ ਮੌਕੇ ਤੋਂ ਕਾਬੂ ਕਰ ਲਿਆ। ਟਰੱਕ ’ਚ ਲੱਦੀ 211 ਗੱਟੇ ਕਣਕ ਨੂੰ ਵੀ ਕਬਜ਼ੇ ’ਚ ਲੈ ਲਿਆ ਗਿਆ। ਗੋਦਾਮ ਦੇ ਅਟੈਂਡੈਂਟ ਲਖਵੀਰ ਸਿੰਘ ਅਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਚਾਂਦੀ ਰਾਮ ਵਾਸੀ ਨਿਹਾਲ ਸਿੰਘ ਵਾਲਾ ਮੌਕੇ ਤੋਂ ਫਰਾਰ ਹੋਣ ’ਚ ਸਫਲ ਹੋ ਗਏ। ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਭਾਰਤੀ ਕਿਸਾਨ ਯੂਨੀਅਨ ਵੱਲੋਂ ਐੱਸ. ਡੀ. ਐੱਮ. ਦਫਤਰ ਮੂਹਰੇ ਧਰਨਾ
NEXT STORY