ਜਲਾਲਾਬਾਦ (ਬੰਟੀ ਦਹੂਜਾ) — ਜਲਾਲਾਬਾਦ ਪੁਲਸ ਨੇ 2 ਥਾਵਾਂ ਤੋਂ 6 ਕਿਲੋ 275 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ BSF 52 ਬਟਾਲੀਅਨ ਫਾਜ਼ਿਲਕਾ ਦੇ ਕੰਪਨੀ ਕਮਾਂਡਰ ਘਣਸ਼ਾਮ ਸਿਆਗ ਨੇ ਪਿੰਡ ਜੋਧੇਵਾਲਾ ਵਿਚ ਡਰੋਨ ਗਤੀਵਿਧੀ ਦੇ ਬਾਅਦ ਉਨ੍ਹਾਂ ਨਾਲ ਪੁਲਸ ਅਤੇ ਬੀ. ਐੱਸ. ਐੱਫ. ਜਵਾਨਾਂ ਨਾਲ ਸਰਚ ਅਭਿਆਨ ਨਾਲ ਕੇਵਲ ਕ੍ਰਿਸ਼ਨ ਧੂੜੀਆ ਦੇ ਖੇਤ ਵਿੱਚੋਂ 2 ਕਿਲੋ 98 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 21,23/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਸਵਦੇਸ਼ ਪਰਤੇ, ਸੁਣਾਈ ਹੱਡਬੀਤੀ
ਜਾਂਚ ਅਧਿਕਾਰੀ ਸੀ. ਆਈ. ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਜੋਧਾ ਭੈਣੀ ਵਿਖੇ ਡਰੋਨ ਗਤੀਵਿਧੀ ਦੀ ਸੂਚਨਾ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਡੀ. ਐੱਸ. ਪੀ ਸਾਹਿਬ ਦੀ ਨਿਗਰਾਨੀ ਹੇਠ ਵੱਖ-ਵੱਖ ਪਾਰਟੀਆਂ ਬਣਾ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 21ਸੀ/23/61/85 ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਪੋਰਟਸ ਐਡਵਾਇਜ਼ਰੀ ਕਮੇਟੀ ’ਚ ਖੇਡਾਂ ਸਬੰਧੀ ਵੱਡਾ ਫ਼ੈਸਲਾ, ਹੁਣ ਉਂਗਲੀਆਂ ਦੱਸਣਗੀਆਂ ਖਿਡਾਰੀ ਦੀ ਉਮਰ
NEXT STORY