ਮਾਨਸਾ, (ਸੰਦੀਪ ਮਿੱਤਲ)— ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ 'ਤੋਂ 2 ਗ੍ਰਾਮ ਹੈਰੋਇੰਨ (ਚਿੱਟਾ), 3 ਕਿੱਲੋ ਭੁੱਕੀ ਚੂਰਾ ਪੋਸਤ, 1 ਚਾਲੂ ਭੱਠੀ, 100 ਲੀਟਰ ਲਾਹਣ ਤੇ 253 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ 2 ਵਿਅਕਤੀ ਫਰਾਰ ਹੋਣ 'ਚ ਸਫਲ ਹੋ ਗਏ।
ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਰਣਜੀਤ ਸਿੰਘ ਵਾਸੀ ਮਲਕਪੁਰ ਖਿਆਲਾ ਨੂੰ ਕਾਬੂ ਕਰਕੇ ਉਸ ਕੋਲੋਂ 1 ਚਾਲੂ ਭੱਠੀ, 100 ਲੀਟਰ ਲਾਹਣ, ਪੌਣੀ ਬੋਤਲ ਸ਼ਰਾਬ ਨਜਾਇਜ, ਥਾਣਾ ਭੀਖੀ ਦੀ ਪੁਲਸ ਨੇ ਸੋਨੀ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਸਿਟੀ 2 ਮਾਨਸਾ ਦੀ ਪੁਲਸ ਨੇ ਸੁਰਜੀਤ ਸਿੰਘ ਉਰਫ ਸੀਤੂ ਪੁੱਤਰ ਜੋਰਾ ਸਿੰਘ ਵਾਸੀ ਉਡਤ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇੰਨ (ਚਿੱਟਾ), ਥਾਣਾ ਝੁਨੀਰ ਦੀ ਪੁਲਸ ਨੇ ਮੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿੱਲੋ ਭੁੱਕੀ ਚੂਰਾਪੋਸਤ, ਥਾਣਾ ਸਰਦੂਲਗੜ੍ਹ ਦੀ ਪੁਲਸ ਨੇ ਮਨਜੀਤ ਸਿੰਘ ਪੁੱਤਰ ਹਰਦਿੱਤ ਸਿੰਘ ਵਾਸੀ ਸਰਦੂਲਗੜ੍ਹ ਨੂੰ ਕਾਬੂ ਕਰਕੇ 1 ਕਿੱਲੋ ਭੁੱਕੀ ਚੂਰਾਪੋਸਤ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ।
ਇਸ ਤੋਂ ਇਲਾਵਾ ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਗੁਰਲਾਲ ਸਿੰਘ ਉਰਫ ਲਾਲੀ ਪੁੱਤਰ ਨਛੱਤਰ ਸਿੰਘ ਵਾਸੀ ਜਵਾਹਰਕੇ, ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮਾਨਸਾ ਅਤੇ ਬਿੱਕਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮਾਨਸਾ ਕੋਲੋਂ 228 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀਆਂ ਪਰ ਅੰਕੁਸ਼ ਕੁਮਾਰ ਤੇ ਬਿੱਕਰ ਸਿੰਘ ਮੌਕੇ 'ਤੇ ਭੱਜਣ 'ਚ ਸਫਲ ਹੋ ਗਏ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਫਰਾਰ ਵਿਅਕਤੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਬਠਿੰਡਾ : ਧਾਗਾ ਫੈਕਟਰੀ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ
NEXT STORY