ਪਟਿਆਲਾ, (ਬਲਜਿੰਦਰ)- ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੈੱਸ. ਐੈੱਚ. ਓ. ਹੈਰੀ ਬੋਪਾਰਾਏ ਦੀ ਅਗਵਾਈ ਹੇਠ ਘਰ ’ਤੇ ਰੇਡ ਕਰ ਕੇ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕੀਤੀਆਂ ਹਨ। ਇਸ ਮਾਮਲੇ ਵਿਚ ਪੁਲਸ ਨੇ ਬਿੱਲਾ ਵਾਸੀ ਅਲੀਪੁਰ ਅਰਾਈਆਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਅਨੁਸਾਰ ਏ. ਐੈੱਸ. ਆਈ. ਇਕਬਾਲ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਅਲੀਪੁਰ ਅਰਾਈਆਂ ਵਿਖੇ ਮੌਜੂਦ ਸਨ। ਮਿਲੀ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਦੇ ਘਰ ਰੇਡ ਕਰ ਕੇ ਸ਼ਰਾਬ ਦੀਆਂ 60 ਬੋਤਲਾਂ ਹਰਿਆਣਾ ਮਾਰਕਾ ਬਰਾਮਦ ਕੀਤੀਆਂ ਗਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਟਿਆਲਾ ਨੂੰ ‘ਹੈਰੀਟੇਜ ਸਿਟੀ’ ਬਣਾਉਣ ਦੀ ਯੋਜਨਾ 15 ਸਾਲਾਂ ਤੋਂ ਫਾਈਲਾਂ ’ਚ ਦੱਬੀ
NEXT STORY