ਸੰਗਰੂਰ,(ਸਿੰਗਲਾ) : ਲਾਕ ਡਾਊਨ 'ਚ ਢਿੱਲ ਦੇਣ ਤੋਂ ਬਾਅਦ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਸੰਗਰੂਰ 'ਚੋਂ 28 ਮਈ ਨੂੰ 182 ਸੈਂਪਲ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 181 ਨੈਗੇਟਿਵ ਆਏ ਹਨ। ਜਦਕਿ ਧੂਰੀ ਦੇ ਪਿੰਡ ਜਹਾਂਗੀਰ ਦੇ 62 ਵਰ੍ਹਿਆਂ ਦੇ ਇਕ ਵਿਅਕਤੀ ਦਾ ਸੈਂਪਲ ਪਾਜ਼ੇਟਿਵ ਆਇਆ ਹੈ। ਵਿਅਕਤੀ ਨੂੰ ਕੋਵਿਡ-19 ਕੇਅਰ ਸੈਂਟਰ ਵਿੱਚ ਤਬਦੀਲ ਕੀਤਾ ਗਿਆ ਅਤੇ ਇਸ ਦੀ ਪ੍ਰਾਇਮਰੀ ਕੰਟੈਕਟ ਟਰੇਸਿੰਗ ਕੀਤੀ ਜਾ ਰਹੀ ਹੈ। ਸਰਕਾਰੀ ਸੂਤਰਾਂ ਦੀ ਜਾਣਕਾਰੀ ਅਨੁਸਾਰ ਪਾਜ਼ੇਟਿਵ ਪਾਇਆ ਗਿਆ ਵਿਅਕਤੀ ਟੈਂਪੂ ਟਰੈਵਲਰ ਦਾ ਡਰਾਈਵਰ ਹੈ।
ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ ਹੋਈ 8ਵੀਂ ਮੌਤ
NEXT STORY