ਚੰਡੀਗੜ੍ਹ (ਸੁਸ਼ੀਲ) : ਤੰਜਾਨੀਆ ਦਾ ਵਰਕ ਵੀਜ਼ਾ ਲਵਾਉਣ ਦੇ ਨਾਂ ’ਤੇ ਸੈਕਟਰ-34 ਸਥਿਤ ਏ. ਜੀ. ਗਰੁੱਪ ਓਵਰਸੀਜ਼ ਨੇ ਕੈਥਲ ਨਿਵਾਸੀ ਨੌਜਵਾਨ ਨਾਲ 70 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਧਰਮਬੀਰ ਸਿੰਘ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ-34 ਥਾਣਾ ਪੁਲਸ ਨੇ ਧਰਮਬੀਰ ਦੀ ਸ਼ਿਕਾਇਤ ’ਤੇ ਸੈਕਟਰ-34 ਸਥਿਤ ਏ. ਜੀ. ਗਰੁੱਪ ਓਵਰਸੀਜ਼ ਕੰਪਨੀ ਖਿਲਾਫ਼ ਮਾਮਲਾ ਦਰਜ ਕਰ ਲਿਆ। ਜਾਂਚ ਵਿਚ ਸਾਹਮਣੇ ਆਇਆ ਕਿ ਉਕਤ ਕੰਪਨੀ ਨੇ ਹੋਰ ਲੋਕਾਂ ਨਾਲ ਵੀ ਠੱਗੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕੈਥਲ ਨਿਵਾਸੀ ਧਰਮਬੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਵਿਦੇਸ਼ ਵਿਚ ਕੰਮ ਕਰਨ ਲਈ ਜਾਣਾ ਸੀ। ਉਸ ਨੇ ਵਿਦੇਸ਼ ਦਾ ਵਰਕ ਵੀਜ਼ਾ ਲਵਾਉਣ ਵਾਲੀ ਸੈਕਟਰ-34 ਸਥਿਤ ਏ. ਜੀ. ਗਰੁੱਪ ਓਵਰਸੀਜ਼ ਕੰਪਨੀ ਦਾ ਇਸ਼ਤਿਹਾਰ ਵੇਖਿਆ ਸੀ। ਉਸ ਨੇ ਕੰਪਨੀ ਵਿਚ ਜਾ ਕੇ ਅਧਿਕਾਰੀਆਂ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ : ਜਿਹੜੀ ਪਾਰਟੀ ਦੇਸ਼ ਨੂੰ ਪਿਆਰ ਕਰਦੀ ਹੈ, ਉਹੀ ਜਿੱਤੇਗੀ 2024 ਦੀਆਂ ਚੋਣਾਂ : ਅਸ਼ਵਨੀ ਸ਼ਰਮਾ
ਕੰਪਨੀ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਉਸ ਦਾ ਤੰਜਾਨੀਆ ਦਾ ਵਰਕ ਵੀਜ਼ਾ ਲਵਾ ਦੇਣਗੇ। ਇਸ ਲਈ 70 ਹਜ਼ਾਰ ਰੁਪਏ ਦੇਣੇ ਪੈਣਗੇ। ਉਸ ਨੇ 70 ਹਜ਼ਾਰ ਰੁਪਏ ਦੇ ਦਿੱਤੇ। ਬਾਅਦ ਵਿਚ ਕੰਪਨੀ ਨੇ ਕਿਹਾ ਕਿ ਕੁਝ ਕਾਰਨਾਂ ਕਰ ਕੇ ਉਸ ਦਾ ਵੀਜ਼ਾ ਰੱਦ ਹੋ ਗਿਆ ਹੈ। ਉਸ ਨੇ ਪੈਸੇ ਵਾਪਸ ਮੰਗੇ ਤਾਂ ਕੰਪਨੀ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਪਤਾ ਲੱਗਿਆ ਕਿ ਕੰਪਨੀ ਨੇ ਹੋਰ ਨੌਜਵਾਨਾਂ ਨਾਲ ਵੀ ਠੱਗੀ ਕੀਤੀ ਹੋਈ ਹੈ। ਉਸ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸੈਕਟਰ-34 ਥਾਣਾ ਪੁਲਸ ਨੇ ਉਕਤ ਕੰਪਨੀ ’ਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਲਾਲੜੂ ਵਿਖੇ ਪੰਚਾਇਤੀ ਜ਼ਮੀਨ 'ਚੋਂ ਮਾਈਨਿੰਗ ਰੋਕਣ ਗਏ ਕਿਸਾਨ ਨੂੰ ਟਰੈਕਟਰ ਹੇਠਾਂ ਦਰੜ ਕੇ ਮਾਰਿਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੁਨਾਮ ਦੀ ਵਾਇਰਲ ਹੋਈ ਕੁੱਟਮਾਰ ਦੀ ਵੀਡੀਓ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
NEXT STORY