ਪਟਿਆਲਾ, (ਬਲਜਿੰਦਰ)- ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 8 ਲੱਖ 25 ਹਜ਼ਾਰ ਰੁਪਏ ਦੀ ਧੋਖਾਦੇਹੀ ਦੇ ਦੋਸ਼ 'ਚ 3 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਦੋਸ਼ੀ ਈਸ਼ਾਨ ਸ਼ਰਮਾ ਪੁੱਤਰ ਰਮਨ ਸ਼ਰਮਾ ਵਾਸੀ ਐੈੱਮ. ਆਈ. ਜੀ. ਫੇਜ਼-1 ਅਰਬਨ ਅਸਟੇਟ ਪਟਿਆਲਾ, ਕੁਨਾਲ ਠਾਕੁਰ ਪੁੱਤਰ ਸਤਪਾਲ ਠਾਕੁਰ ਵਾਸੀ ਗੁਰਬਖਸ਼ ਕਾਲੋਨੀ ਪਟਿਆਲਾ ਅਤੇ ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਗੁਰਬਖਸ਼ ਕਾਲੋਨੀ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਅਮਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਅਜਰਾਵਰ (ਪਟਿਆਲਾ) ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੇ ਲੜਕੇ ਲਖਵਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 8 ਲੱਖ 25 ਹਜ਼ਾਰ ਰੁਪਏ ਲਏ ਸਨ ਤੇ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟਰਾਲੇ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY