ਲੁਧਿਆਣਾ (ਅਨਿਲ) - ਜੋਧੇਵਾਲ ਥਾਣੇ ਦੀ ਪੁਲਸ ਨੇ ਨਿੱਜੀ ਲਾਭ ਲਈ 8 ਸਾਲਾ ਲੜਕੇ ਨੂੰ ਲੁਕਾਉਣ ਵਾਲੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਮੀਨਾ ਬੇਗਮ ਪਤਨੀ ਸਿਰਾਜੁਲ ਪ੍ਰਧਾਨ ਵਾਸੀ ਨੂਰ ਐਨਕਲੇਵ ਨੂਰਵਾਲਾ ਰੋਡ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ 5 ਅਗਸਤ ਨੂੰ ਉਸ ਦਾ 8 ਸਾਲਾ ਪੁੱਤਰ ਖੇਡਣ ਲਈ ਘਰੋਂ ਬਾਹਰ ਗਿਆ ਸੀ ਅਤੇ ਵਾਪਸ ਨਹੀਂ ਆਇਆ, ਜਿਸ ਤੋਂ ਬਾਅਦ ਉਹ ਆਪਣੇ ਪੁੱਤਰ ਦੀ ਭਾਲ ਕਰਦੀ ਰਹੀ ਪਰ ਉਸ ਨੂੰ ਕਿਤੇ ਵੀ ਨਹੀਂ ਮਿਲਿਆ, ਜਿਸ ਤੋਂ ਬਾਅਦ ਪੀੜਤ ਔਰਤ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਐਂਟੀ ਡਰੋਨ ਸਿਸਟਮ ਦੀ ਸ਼ੁਰੂਆਤ, ਕੇਜਰੀਵਾਲ ਨੇ ਕਿਹਾ ਹੁਣ ਨਸ਼ਾ ਮੁਕਤ ਹੋਵੇਗਾ ਸੂਬਾ
ਪੀੜਤ ਔਰਤ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਲਾਭ ਲਈ ਉਸ ਦੇ ਪੁੱਤਰ ਨੂੰ ਕਿਤੇ ਲੁਕਾਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ 'ਤੇ ਕਾਰਵਾਈ ਕਰਦਿਆਂ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਰੱਖੜੀ ਮੌਕੇ ਪਰਿਵਾਰਾਂ 'ਚ ਛਾਇਆ ਮਾਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੱਖੜੀ ਵਾਲੇ ਦਿਨ ਪੰਜਾਬ ਸਰਕਾਰ ਦਾ ਤੋਹਫ਼ਾ, ਕੀਤੀਆਂ ਤਰੱਕੀਆਂ
NEXT STORY