ਭਵਾਨੀਗਡ਼੍ਹ, (ਕਾਂਸਲ, ਵਿਕਾਸ)- ਥਾਣਾ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਅਗਵਾਈ ਵਾਲੀਅਾਂ ਪੁਲਸ ਪਾਰਟੀਆਂ ਨੇ ਗਸ਼ਤ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਇਕ ਕਾਰ ਸਵਾਰ ਵਿਅਕਤੀ ਨੂੰ 480 ਬੋਤਲਾਂ ਠੇਕਾ ਸ਼ਰਾਬ ਦੇਸੀ ਤੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ 800 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮੁਕੱਦਮੇ ਦਰਜ ਕਰਨ ਦੀ ਖਬਰ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਭੋਲਾ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤੇ ਉਹ ਬਾਹੱਦ ਬਾਲਦ ਕੈਂਚੀਆਂ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਮੱਲ ਸਿੰਘ ਵਾਸੀ ਨੰਦਗਡ਼੍ਹ ਕਥਿਤ ਤੌਰ ’ਤੇ ਹਰਿਆਣਾ ’ਚੋਂ ਸ਼ਰਾਬ ਲਿਆ ਕੇ ਵੇਚਣ ਦੀ ਤਾਂਗ ’ਚ ਬੈਠਾ ਹੈ ਤਾਂ ਪੁਲਸ ਪਾਰਟੀ ਨੇ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਰੇਡ ਕਰ ਕੇ ਜਦੋਂ ਸ਼ੱਕ ਦੇ ਆਧਾਰ ’ਤੇ ਇਕ ਮਹਿੰਦਰਾ ਲੋਗਨ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚੋਂ ਪੁਲਸ ਨੂੰ 480 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਹੋਈਆਂ। ਪੁਲਸ ਨੇ ਕਾਰ ਤੇ ਸ਼ਰਾਬ ਸਮੇਤ ਜਗਜੀਤ ਸਿੰਘ ਉਰਫ ਜੱਗੀ ਨੂੰ ਕਾਬੂ ਕਰ ਕੇ ਇਸ ਵਿਰੁੱਧ ਅੈਕਸਾਈਜ਼ ਐਕਟ ਦੀ ਧਾਰਾ 61/1/14 ਅਧੀਨ ਮੁਕੱਦਮਾ ਨੰਬਰ 108 ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਸੀ. ਆਈ. ਏ. ਸਟਾਫ ਬਹਾਦਰ ਸਿੰਘ ਵਾਲਾ ਦੇ ਸਬ-ਇੰਸਪੈਕਟਰ ਲਖਵਿੰਦਰ ਸਿੰਘ ਵੱਲੋਂ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਪੁਲਸ ਪਾਰਟੀ ਜਦੋਂ ਬਾਹੱਦ ਫੱਗੂਵਾਲਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਕਸ਼ਮੀਰਾ ਸਿੰਘ ਉਰਫ ਸੀਰਾ ਪੁੱਤਰ ਰਾਜੂ ਸਿੰਘ ਵਾਸੀ ਪਿੰਡ ਜੌਲੀਆਂ ਜੋ ਕਿ ਨਸ਼ੇ ਵਾਲੇ ਪਦਾਰਥ ਵੇਚਣ ਦਾ ਗੋਰਖ ਧੰਦਾ ਕਰਦਾ ਹੈ, ਨੂੰ ਸਥਾਨਕ ਇਲਾਕੇ ’ਚ ਘੁੰਮਦੇ ਦੇਖਿਆ ਗਿਆ ਹੈ ਤਾਂ ਪੁਲਸ ਪਾਰਟੀ ਨੇ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਸਥਾਨਕ ਥਾਣੇ ਨੂੰ ਦਿੱਤੀ, ਜਿਸ ਦੇ ਆਧਾਰ ’ਤੇ ਸਥਾਨਕ ਥਾਣੇ ਦੇ ਸਬ-ਇੰਸਪੈਕਟਰ ਜੋਗਿੰਦਰ ਸਿੰਘ ਨੇ ਸਮੇਤ ਪੁਲਸ ਪਰਟੀ ਰੇਡ ਕਰ ਕੇ ਕਸ਼ਮੀਰਾ ਸਿੰਘ ਉਰਫ ਸੀਰਾ ਨੂੰ ਇਕ ਸਕੂਟਰੀ ਸਮੇਤ ਕਾਬੂ ਕਰ ਕੇ ਇਸ ਦੇ ਕਬਜ਼ੇ ’ਚੋਂ 800 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਇਸ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਿਰੋਜ਼ਪੁਰ : ਭਰੇ ਬਜ਼ਾਰ 'ਚ ਚੱਲੀਆਂ ਗੋਲੀਆਂ, 2 ਜ਼ਖਮੀ
NEXT STORY