ਫਿਰੋਜ਼ਪੁਰ (ਕੁਮਾਰ)- ਪਿਛਲੇ ਕਾਫ਼ੀ ਸਮੇਂ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਚਰਚਾ ਚਲੀ ਆ ਰਹੀ ਹੈ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 9 ਹੋਰ ਮੋਬਾਇਲ ਫੋਨ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਜੇਲ੍ਹ ਪ੍ਰਸ਼ਾਸਨ ਨੇ ਇਸ ਜੇਲ੍ਹ 'ਚੋਂ 11 ਮੋਬਾਇਲ ਫ਼ੋਨ ਬਰਾਮਦ ਕੀਤੇ ਸਨ। ਇਸ ਬਰਾਮਦਗੀ ਸਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਵੱਲੋਂ ਪੁਲਸ ਨੂੰ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਹਵਾਲਾਤੀ ਬਲਰਾਜ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਸ ਨੂੰ ਭੇਜੇ ਪੱਤਰ 'ਚ ਦੱਸਿਆ ਹੈ ਕਿ ਜਦੋਂ ਉਨ੍ਹਾਂ ਨੇ ਸਟਾਫ਼ ਸਮੇਤ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੀ ਅਚਾਨਕ ਤਲਾਸ਼ੀ ਲਈ ਤਾਂ ਹਵਾਲਾਤੀ ਬਲਰਾਜ ਸਿੰਘ ਕੋਲੋਂ ਸਿਮ ਕਾਰਡ ਸਮੇਤ ਇਕ ਸੈਮਸੰਗ ਕੀਪੈਡ ਮੋਬਾਇਲ ਫ਼ੋਨ ਬਰਾਮਦ ਹੋਇਆ । ਉਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਐੱਨ.ਐੱਲ.ਜੇ.ਡੀ ਮਸ਼ੀਨ ਦੀ ਮਦਦ ਨਾਲ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਸੈਮਸੰਗ ਕੰਪਨੀ ਦੇ 7 ਅਤੇ ਨੋਕੀਆ ਕੰਪਨੀ ਦਾ ਇਕ ਮੋਬਾਇਲ ਫੋਨ ਬਰਾਮਦ ਕੀਤਾ ਹੈ। ਦੋ ਦਿਨਾਂ 'ਚ ਫਿਰੋਜ਼ਪੁਰ ਜੇਲ੍ਹ 'ਚੋਂ 20 ਮੋਬਾਇਲ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤਫ਼ਤੀਸ਼ ਅਤੇ ਕਾਰਵਾਈ ਕਰਦਿਆਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮੋਬਾਈਲ ਫ਼ੋਨ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਫੌਜ 'ਚ ਨੌਕਰੀ ਕਰਦਾ ਇਕ ਵਿਅਕਤੀ ਨਜਾਇਜ਼ ਰਿਵਾਲਵਰ ਸਮੇਤ ਗ੍ਰਿਫ਼ਤਾਰ
NEXT STORY