ਜੈਤੋ (ਰਘੂਨੰਦਨ ਪਰਾਸ਼ਰ) : ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਸ ਵੱਲੋ ਲਗਾਤਾਰ ਚਾਇਨਾ ਡੋਰ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਜੋਗੇਸ਼ਵਰ ਸਿੰਘ ਐੱਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਤੇ ਇਕਬਾਲ ਸਿੰਘ ਡੀ.ਐੱਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਵਾਈ ਕਰਦੇ ਹੋਏ ਥਾਣਾ ਜੈਤੋ ਵੱਲੋ ਇੱਕ ਦੋਸ਼ੀ ਨੂੰ 90 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਮੰਗਤ ਲਾਲ ਉਰਫ ਕਾਲਾ ਕਵਾੜੀਆਂ ਪੁੱਤਰ ਅਮੀ ਚੰਦ ਵਜੋ ਹੋਈ ਹੈ, ਜੋ ਕਿ ਮੁਕਤਸਰ ਰੋਡ, ਜੈਤੋ ਦਾ ਰਿਹਾਇਸ਼ੀ ਹੈ। ਪੁਲਸ ਪਾਰਟੀ ਵੱਲੋਂ ਦੋਸ਼ੀ ਪਾਸੋ ਚਾਇਨਾ ਡੋਰ ਦੇ 90 ਗੱਟੂ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਮਿਤੀ 31 ਦਸੰਬਰ ਨੂੰ ਇੰਸਪੈਕਟਰ ਨਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਮੁੱਖ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਮੰਗਤ ਲਾਲ ਉਰਫ ਕਾਲਾ ਕਵਾੜੀਆ ਜੋ ਆਪਣੇ ਮਕਾਨ ਵਿੱਚ ਚਾਈਨਾ ਡੋਰ (ਪਲਾਸਟਿਕ ਡੋਰ) ਵੇਚਣ ਦਾ ਕੰਮ ਕਰ ਰਿਹਾ ਹੈ, ਜਿਸ ਨਾਲ ਮਨੁੱਖੀ ਅਤੇ ਪਸ਼ੂ/ਪੰਛੀਆ ਦੀ ਜਾਨਾਂ ਨੂੰ ਖਤਰਾ ਹੈ। ਇਸ ਉਪਰੰਤ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਮੰਗਤ ਲਾਲ ਉਰਫ ਕਾਲਾ ਕਵਾੜੀਆ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ ਚਾਈਨਾ ਡੋਰ ਦੇ 90 ਗੱਟੂ ਬਰਾਮਦ ਕੀਤੇ ਗਏ।
ਇਸ ਸਬੰਧੀ ਥਾਣਾ ਜੈਤੋ ਵਿਖੇ ਬੀ.ਐੱਨ.ਐੱਸ. ਦੀ ਧਾਰਾ 223, 125 ਤਹਿਤ ਮੁਕੱਦਮਾ ਨੰਬਰ 217 ਮਿਤੀ 31.12.2025 ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਸ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਫਰੀਦਕੋਟ ਪੁਲਸ ਵੱਲੋ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਆਪਣੇ ਨਜ਼ਦੀਕ ਦੇ ਪੁਲਸ ਸਟੇਸ਼ਨ 'ਤੇ ਦੇ ਸਕਦੇ ਹੋ।
ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : ਐਡਵੋਕੇਟ ਧਾਮੀ
NEXT STORY