ਕੋਟਕਪੂਰਾ,(ਨਰਿੰਦਰ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤਹਿਤ ਉਪ ਮੰਡਲ ਅਫਸਰ ਪੰਜਾਬ ਮੰਡੀ ਬੋਰਡ ਕੋਟਕਪੂਰਾ ਵੱਲੋਂ ਪੁਲਸ ਨੂੰ ਦਿੱਤੀ ਰਿਪੋਰਟ ਦੇ ਤਹਿਤ ਥਾਣਾ ਸਦਰ ਕੋਟਕਪੂਰਾ ਵਿਖੇ ਪਿੰਡ ਪੰਜਗਰਾਈਂ ਕਲਾਂ ਇਲਾਕੇ ਦੇ 80 ਦੇ ਕਰੀਬ ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਅਧਿਕਾਰੀ ਵੱਲੋਂ ਪੁਲਸ ਨੂੰ ਦਿੱਤੀ ਰਿਪੋਰਟ 'ਚ ਲਿਖਿਆ ਗਿਆ ਸੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਟੀਮਾਂ ਵੱਲੋਂ ਪਿੰਡ ਪੰਜਗਰਾਈ ਕਲਾਂ ਦੀ ਹੱਦ ਅੰਦਰ ਵੱਖ-ਵੱਖ ਥਾਵਾਂ 'ਤੇ ਪਰਾਲੀ ਨੂੰ ਅੱਗ ਲਾਉਣ ਬਾਰੇ ਰਿਪੋਰਟਾਂ ਦਿੱਤੀਆਂ ਗਈਆਂ ਹਨ। ਪੱਤਰ 'ਚ ਕਿਸਾਨਾਂ ਦੇ ਬਕਾਇਦਾ ਨਾਂ ਲਿਖ ਕੇ ਦੱਸਿਆ ਗਿਆ ਹੈ ਕਿ ਉਕਤ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਸਬੰਧ ਵਿਚ ਭਾਵੇਂ ਥਾਣਾ ਸਦਰ ਕੋਟਕਪੂਰਾ ਵਿਖੇ ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ, ਪ੍ਰੰਤੂ ਇਸ ਸਬੰਧ ਵਿਚ ਕੋਈ ਵੀ ਗ੍ਰਿਫਤਾਰੀ ਅਮਲ 'ਚ ਨਹੀਂ ਲਿਆਂਦੀ ਗਈ।
ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਭਾਜਪਾ ਦਾ ਯੂ-ਟਰਨ, ਅਕਾਲੀ ਦਲ ਖਫਾ
NEXT STORY