ਲੁਧਿਆਣਾ (ਗੌਤਮ)- ਮਹਾਰਿਸ਼ੀ ਵਾਲਮੀਕਿ ਜੀ ਬਾਰੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਮਾਡਲ ਟਾਊਨ ਥਾਣਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਦੇ ਬਿਆਨ 'ਤੇ ਗਾਜ਼ੀਪੁਰ ਯੂ.ਪੀ. ਦੇ ਰਹਿਣ ਵਾਲੇ ਬ੍ਰਿਜ ਭੂਸ਼ਣ ਅਤੇ ਉਰਫ਼ ਦੁਬੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ
ਸਾਬਕਾ ਵਿਧਾਇਕ ਨੇ ਆਪਣੇ ਬਿਆਨਾਂ 'ਚ ਪੁਲਸ ਨੂੰ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਯੂ-ਟਿਊਬ ਚੈਨਲ 'ਤੇ ਇਕ ਵੀਡੀਓ ਅਪਲੋਡ ਕੀਤੀ ਸੀ, ਜਿਸ 'ਚ ਉਸ ਨੇ ਮਹਾਰਿਸ਼ੀ ਵਾਲਮੀਕਿ ਜੀ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤੀ ਸੀ। ਇਸ ਵੀਡੀਓ ਰਾਹੀਂ ਉਸ ਨੇ ਵਾਲਮੀਕਿ ਸਮਾਜ, ਮਜ਼੍ਹਬੀ ਸਿੱਖ ਸਮਾਜ ਅਤੇ ਮਹਾਰਿਸ਼ੀ ਵਾਲਮੀਕਿ ਜੀ ਦਾ ਸਤਿਕਾਰ ਕਰਨ ਵਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਹੈ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ਅੰਦਰੋਂ ਚੱਲ ਰਿਹਾ ਡਰੱਗ ਨੈੱਟਵਰਕ, ਤਸਕਰਾਂ ਦੀਆਂ ਪਤਨੀਆਂ ਦੇ ਖਾਤਿਆਂ 'ਚ ਆਏ 1 ਕਰੋੜ 35 ਲੱਖ ਰੁਪਏ
NEXT STORY