ਘੱਲਖੁਰਦ (ਦਲਜੀਤ ਗਿੱਲ): ਥਾਣਾ ਘੱਲਖੁਰਦ ਦੀ ਪੁਲਸ ਨੇ ਪੀੜਤ ਕੁੜੀ ਦੇ ਬਿਆਨਾਂ ਦੇ ਅਧਾਰ 'ਤੇ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਵਾਰ-ਵਾਰ ਜਬਰ-ਜ਼ਿਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਘੱਲਖੁਰਦ ਦੇ ਸਹਾਇਕ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਕੁੜੀ ਵਾਸੀ ਮਾਨਾ ਸਿੰਘ ਵਾਲਾ ਨੇ ਦੱਸਿਆ ਕਿ ਉਸ ਦੀ ਜਾਣ-ਪਛਾਣ ਕਥਿਤ ਦੋਸ਼ੀ ਸਟੀਫਨ ਉਰਫ ਸੋਨਾ ਪੁੱਤਰ ਦੇਵ ਸਿੰਘ ਵਾਸੀ ਪਿੰਡ ਮਾਨਾ ਸਿੰਘ ਵਾਲਾ ਨਾਲ 4-5 ਮਹੀਨੇ ਪਹਿਲਾਂ ਹੋਈ ਸੀ ਅਤੇ ਦੋਸ਼ੀ ਉਸਨੂੰ ਆਪਣੇ ਘਰ ਬੁਲਾ ਕੇ ਉਸਦੇ ਨਾਲ ਗਲਤ ਹਰਕਤਾਂ ਕਰਦਾ ਸੀ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਅਕਾਲੀ ਵਫਦ, ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ
ਪੀੜਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁਲਜ਼ਮ ਉਸ ਨੂੰ ਵਿਆਹ ਦੇ ਬਹਾਨੇ ਵੱਖ-ਵੱਖ ਥਾਵਾਂ 'ਤੇ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕੀਤਾ ਅਤੇ ਫਿਰ ਉਸ ਨੂੰ ਪਿੱਛੇ ਛੱਡ ਕੇ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਇੰਗਲੈਂਡ ਤੋਂ ਪਰਤੇ ਇਕਲੌਤੇ ਪੁੱਤ ਨੇ ਗਲ਼ ਲਾਈ ਮੌਤ, ਮਾਂ ਨੇ ਦੱਸਿਆ ਹੈਰਾਨੀਜਨਕ ਸੱਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਨਕਾਊਂਟਰ ਮਾਮਲਾ : ਪੋਸਟਮਾਰਟਮ ’ਚ ਹੋਇਆ ਖ਼ੁਲਾਸਾ, ਮੁਲਜ਼ਮ ਗੋਪੀ ਦੇ 2 ਤੇ ਸੰਜੂ ਨੂੰ ਲੱਗੀਆਂ 6 ਗੋਲੀਆਂ
NEXT STORY