ਬੁਢਲਾਡਾ (ਬਾਸਲ)- ਪੰਜਾਬ ਕਾਂਗਰਸ ਦੇ ਇੰਚਾਰਜ ਤੇ ਉਤਰਾਖੰਡ ਦੇ ਸਾਬਕਾ ਮੁੱਖ ਮਤਰੀ ਹਰੀਸ਼ ਰਾਵਤ ਨਾਲ ਮਾਨਸਾ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸਾਬਕਾ ਵਿਧਾਇਕ ਮੰਗਤ ਰਾਏ ਬਾਸਲ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ ਮਨੋਜ ਮੰਜੂ ਬਾਸਲ ਵਲੋਂ ਜਮੀਨੀ ਪੱਧਰ 'ਤੇ ਗਤੀਵਿਧੀਆਂ ਸਬੰਧੀ ਜਾਣੂ ਕਰਵਾਇਆ ਗਿਆ। ਸ੍ਰੀ ਬਾਸਲ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਦੇ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਏ ਗਏ ਸਖਤ ਫੈਸਲਿਆਂ ਕਾਰਨ ਲੱਖਾਂ ਲੋਕਾਂ ਦੀ ਜਾਨ ਬਚਾਈ ਗਈ। ਕੇਂਦਰ ਵਲੋਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਬੂਥ ਪਧਰ 'ਤੇ ਇਸ ਕਾਨੂੰਨ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੋਕੇ ਸ੍ਰੀ ਰਾਵਤ ਨੇ ਮਾਨਸਾ ਜ਼ਿਲ੍ਹੇ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੀਤੇ ਗਏ ਉਪਰਾਲੇ ਨੂੰ ਅਧਾਰ ਬਣਾ ਕੇ ਪਾਰਟੀ ਨੂੰ ਅਗੇ ਤੋਰਿਆ ਜਾਵੇਗਾ। ਉਨਾਂ ਦਿੱਤੇ ਗਏ ਸਹਿਯੋਗ ਅਤੇ ਕਾਂਗਰਸੀ ਵਰਕਰਾ ਦਾ ਵਿਸ਼ੇਸ਼ ਤੋਰ 'ਤੇ ਧਨਵਾਦ ਕੀਤਾ।
ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਹੋਣਗੀਆਂ ਜ਼ਬਤ: ਅਨੁਰਿਧ ਤਿਵਾੜੀ
NEXT STORY