ਗੁਰੂਹਰਸਹਾਏ (ਸਿਕਰੀ)- ਥਾਣਾ ਗੁਰੂਹਰਸਹਾਏ ਪੁਲਸ ਨੇ ਪਿੰਡ ਬਾਜੇ ਕੇ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕਰਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਵਾਯੂਯਾਨ ਅਧਿਨਿਯਮ 2024 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਉਨ੍ਹਾਂ ਨੂੰ ਰਵਿੰਦਰ ਕੁਮਾਰ ਸਰਪੰਚ ਵਾਸੀ ਬਾਜੇ ਕੇ ਦਾ ਫੋਨ ਮੌਸੂਲ ਹੋਇਆ ਕਿ ਮਾਸਟਰ ਜੈ ਪ੍ਰਕਾਸ਼ ਪੁੱਤਰ ਹਰਭਜਨ ਸਿੰਘ ਵਾਸੀ ਬਾਜੇ ਕੇ ਦੇ ਖੇਤਾਂ ਵਿਚ ਡਰੋਨ ਡਿੱਗਿਆ ਹੈ। ਜਾਂਚ ਕਰਤਾ ਬਲਦੇਵ ਸਿੰਘ ਨੇ ਦੱਸਿਆ ਕਿ ਉਸ ਸਮੇਤ ਪੁਲਸ ਪਾਰਟੀ ਨੇ ਖੇਤਾਂ ਵਿਚ ਸਰਚ ਕੀਤੀ ਤਾਂ ਇਕ ਡਰੋਨ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
NEXT STORY