ਗੁਰੂਹਰਸਹਾਏ (ਸਿਕਰੀ, ਸੁਨੀਲ ਵਿੱਕੀ)–ਗੁਰੂਹਰਸਹਾਏ ਦੀ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ’ਤੇ ਕਾਰਵਾਈ ਕਰਦਿਆਂ ਹੋਇਆ ਦੌਰਾਨੇ ਗਸ਼ਤ ਇਕ ਵਿਅਕਤੀ ਨੂੰ ਹੈਰੋਇਨ ਦੀ ਸਮੱਗਰੀ ਸਮੇਤ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਪਾਲਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਸਤੀ ਅਰਾਈਆਂ ਵਾਲੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ ਤੇ ਅੱਜ ਇਹ ਵਾਰਡ ਨੰਬਰ 4 ਕਬਰਸਤਾਨ ਗੁਰੂਹਰਸਹਾਏ ਦੇ ਅੰਦਰ ਬਾਬੇ ਦੀ ਜਗ੍ਹਾ ਨਜ਼ਦੀਕ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਜੇਕਰ ਇਸ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਇਹ ਹੈਰੋਇਨ ਦਾ ਨਸ਼ਾ ਕਰਦਾ ਹੋਇਆ ਹੈਰੋਇਨ ਦੀ ਸਮੱਗਰੀ ਸਣੇ ਕਾਬੂ ਆ ਸਕਦਾ ਹੈ।
ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਜਿਸ ਨੂੰ ਸੜੀ ਹੋਈ ਹੈਰੋਇਨ ਲੱਗੀ ਹੋਈ, 10 ਰੁਪਏ ਦੇ ਨੋਟ ਸਮੇਤ ਕਾਬੂ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਭਦੌੜ 'ਚ ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
NEXT STORY