ਮਲੋਟ (ਜੁਨੇਜਾ)- ਮਲੋਟ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਮਲੋਟ ਨੇੜੇ ਪਿੰਡ ਭਗਵਾਨ ਪੁਰਾ ਦਾ ਹੈ ਜਿਥੇ ਜਗਵਿੰਦਰ ਸਿੰਘ (32) ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਦੇ ਚਾਚੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਜਗਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਭਗਵਾਨਪੁਰਾ ਕੋਲ 4 ਏਕੜ ਜ਼ਮੀਨ ਸੀ, ਜਿਥੇ ਨਰਮਾ ਬੀਜਿਆ ਜਾਂਦਾ ਸੀ। ਪਿਛਲੇ ਦੋ ਸੀਜ਼ਨ ਲਗਾਤਾਰ ਨਰਮੇ ਦੀ ਫ਼ਸਲ ਖ਼ਰਾਬ ਹੋਣ ਕਰ ਕੇ ਉਸ ’ਤੇ 15 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ- ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ
ਜਦੋਂ ਕੱਲ੍ਹ ਉਹ ਘਰੋਂ ਖੇਤ ਗਿਆ ਅਤੇ ਉਥੇ ਜਾ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ।ਜਿਸ ਦੇ ਤੁਰੰਤ ਉਸ ਨੂੰ ਪਹਿਲਾਂ ਮਲੋਟ ਦੇ ਇਕ ਨਿੱਜੀ ਹਸਪਤਾਲ ਅਤੇ ਫਿਰ ਬਠਿੰਡਾ ਦਿੱਲੀ ਹਾਰਟ ਇੰਸਟੀਚਿਊਟ ਵਿਚ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਪੁਲਸ ਵਲੋਂ ਮ੍ਰਿਤਕ ਦੀ ਪਤਨੀ ਜਸਪ੍ਰੀਤ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਵਾਪਰੀ ਸ਼ਰਮਨਾਕ ਘਟਨਾ, 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰ ਨੌਜਵਾਨ ਹੋਇਆ ਫ਼ਰਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ 'ਚ ਵੱਡੀ ਖ਼ੁਸ਼ਖ਼ਬਰੀ ਦੇਣਗੇ CM ਭਗਵੰਤ ਮਾਨ
NEXT STORY