ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਵਿੱਚ ਪਤੀ-ਪਤਨੀ ਦੇ ਚੱਲ ਰਹੇ ਆਪਸੀ ਵਿਵਾਦ ਕਾਰਨ ਰਾਜ਼ੀਨਾਮਾ ਕਰਨ ਆਏ ਦੋਵਾਂ ਪੱਖਾਂ ਵਿੱਚ ਆਪਸੀ ਬਹਿਸਬਾਜ਼ੀ ਤੋਂ ਬਾਅਦ ਹੱਥੋਪਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਦੋਵਾਂ ਪੱਖਾਂ ਦੇ ਲੋਕਾਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਸਲੇਮ ਟਾਬਰੀ ਵਿੱਚ ਪਿਛਲੇ ਕਈ ਦਿਨਾਂ ਤੋਂ ਪਤੀ-ਪਤਨੀ ਵਿੱਚ ਆਪਸੀ ਵਿਵਾਦ ਕਾਰਨ ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਸ ਦੇ ਚਲਦਿਆਂ ਅੱਜ ਦੋਵਾਂ ਪੱਖਾਂ ਨੂੰ ਥਾਣੇ ਵਿੱਚ ਆਪਸੀ ਰਾਜ਼ੀਨਾਮੇ ਦੀ ਗੱਲ ਕਰਨ ਲਈ ਬੁਲਾਇਆ ਗਿਆ ਸੀ, ਪਰ ਥਾਣੇ ਦੇ ਅੰਦਰ ਆਉਣ ਤੋਂ ਪਹਿਲਾਂ ਹੀ ਦੋਵਾਂ ਪੱਖਾਂ ਦੇ ਲੋਕ ਥਾਣੇ ਦੇ ਬਾਹਰ ਖੜ੍ਹੇ ਹੋ ਕੇ ਆਪਸੀ ਗੱਲਬਾਤ ਕਰਨ ਲੱਗੇ। ਇਸ ਤੋਂ ਬਾਅਦ ਦੋਵਾਂ ਪੱਖਾਂ ਵੱਲੋਂ ਇੱਕ-ਦੂਜੇ ਉੱਪਰ ਸੰਗੀਨ ਦੋਸ਼ ਲਗਾਉਂਦਿਆਂ ਤਕਰਾਰਬਾਜ਼ੀ ਅਤੇ ਬਹਿਸਬਾਜ਼ੀ ਕੀਤੀ ਜਾਣ ਲੱਗੀ ਅਤੇ ਇਸ ਦੌਰਾਨ ਦੋਵਾਂ ਪੱਖਾਂ ਦੇ ਲੋਕਾਂ ਵੱਲੋਂ ਇੱਕ-ਦੂਜੇ ਨੂੰ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇੰਨਾ ਹੀ ਨਹੀਂ, ਦੋਵਾਂ ਪੱਖਾਂ ਨੇ ਇੱਕ-ਦੂਜੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਝਗੜੇ ਦੌਰਾਨ ਦੋਵਾਂ ਪੱਖਾਂ ਦੇ ਲੋਕਾਂ ਦੀ ਲੜਾਈ ਵਿੱਚ ਇੱਕ-ਦੂਜੇ ਦੇ ਕੱਪੜੇ ਵੀ ਪਾੜ ਦਿੱਤੇ ਗਏ।
ਮੌਕੇ 'ਤੇ ਜਾਣਕਾਰੀ ਦਿੰਦਿਆਂ ਪੀੜਤ ਪੱਖ (ਪਤਨੀ) ਨੇ ਦੱਸਿਆ ਕਿ ਅੱਜ ਉਸ ਦੇ ਪਤੀ ਨਾਲ ਥਾਣੇ ਵਿੱਚ ਸਮਝੌਤੇ ਲਈ ਬੁਲਾਇਆ ਗਿਆ ਸੀ, ਪਰ ਉਸ ਦੇ ਪਤੀ ਵੱਲੋਂ ਥਾਣੇ ਦੇ ਬਾਹਰ ਹੀ ਉਸ ਦੇ ਰਿਸ਼ਤੇਦਾਰਾਂ ਅਤੇ ਉਸ ਦੀਆਂ ਭੈਣਾਂ ਲਈ ਗਲਤ ਭਾਸ਼ਾ ਦੀ ਵਰਤੋਂ ਕਰਦਿਆਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਉਸ ਦੇ ਪਤੀ ਨਾਲ ਆਏ ਲੋਕਾਂ ਅਤੇ ਉਸ ਦੇ ਪਤੀ ਵੱਲੋਂ ਉਨ੍ਹਾਂ ਦੇ ਲੋਕਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਕੱਪੜੇ ਤੱਕ ਪਾੜ ਦਿੱਤੇ ਗਏ।
ਦੂਜੇ ਪਾਸੇ, ਪਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਪਤਨੀ ਦਾ ਚਰਿੱਤਰ ਠੀਕ ਨਹੀਂ ਹੈ ਅਤੇ ਉਹ ਕਈ ਹੋਰ ਲੋਕਾਂ ਨਾਲ ਫ਼ੋਨ 'ਤੇ ਗੱਲਬਾਤ ਕਰਦੀ ਰਹਿੰਦੀ ਹੈ। ਪਤੀ ਨੇ ਦੱਸਿਆ ਕਿ ਜੇਕਰ ਪੁਲਸ ਵੱਲੋਂ ਉਸ ਦੀ ਪਤਨੀ ਦੇ ਮੋਬਾਈਲ ਫ਼ੋਨ ਦੀ ਜਾਂਚ ਕੀਤੀ ਜਾਵੇ ਤਾਂ ਸਾਰੀ ਸੱਚਾਈ ਦਾ ਪਤਾ ਲੱਗ ਸਕਦਾ ਹੈ। ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਰਾਜ਼ੀਨਾਮੇ ਲਈ ਮੰਨ ਗਈ ਸੀ, ਪਰ ਉਸ ਦੀ ਪਤਨੀ ਦੀਆਂ ਭੈਣਾਂ ਜਾਣਬੁੱਝ ਕੇ ਉਸ ਦੇ ਘਰ ਵਿੱਚ ਦਖ਼ਲਅੰਦਾਜ਼ੀ ਕਰ ਰਹੀਆਂ ਹਨ, ਜਿਸ ਕਾਰਨ ਉਸ ਦਾ ਘਰ ਵੱਸ ਨਹੀਂ ਰਿਹਾ ਹੈ।
ਜਦੋਂ ਉਕਤ ਮਾਮਲੇ ਬਾਰੇ ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਰਾਜੇਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਤੀ-ਪਤਨੀ ਵੱਲੋਂ ਇੱਕ-ਦੂਜੇ ਖ਼ਿਲਾਫ਼ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਅੱਜ ਦੋਵਾਂ ਪੱਖਾਂ ਨੂੰ ਆਪਸੀ ਗੱਲਬਾਤ ਕਰਨ ਲਈ ਥਾਣੇ ਬੁਲਾਇਆ ਗਿਆ ਸੀ। ਪਰ ਥਾਣੇ ਵਿੱਚ ਆਉਣ ਤੋਂ ਪਹਿਲਾਂ ਹੀ ਦੋਵਾਂ ਪੱਖਾਂ ਦੀ ਥਾਣੇ ਦੇ ਬਾਹਰ ਆਪਸੀ ਰੰਜਿਸ਼ ਕਾਰਨ ਬਹਿਸਬਾਜ਼ੀ ਹੋਣ ਲੱਗੀ, ਜਿਸ ਤੋਂ ਬਾਅਦ ਦੋਵੇਂ ਪੱਖ ਇੱਕ-ਦੂਜੇ ਨਾਲ ਕੁੱਟਮਾਰ ਕਰਨ ਲੱਗੇ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਪੁਲਸ ਵੱਲੋਂ ਉਕਤ ਮਾਮਲੇ ਸਬੰਧੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਵੇਂ ਦੀ ਸੂਰਤ ਹੋਵੇਗੀ, ਉਵੇਂ ਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ
NEXT STORY