ਕੋਟਕਪੂਰਾ (ਨਰਿੰਦਰ)- ਸਥਾਨਕ ਸ਼ਹਿਰ ਦੇ ਮੁਹੱਲਾ ਨਿਰਮਾਣਪੁਰਾ ਵਿਖੇ ਬਿਜਲੀ ਦੇ ਸ਼ਾਟ ਸਰਕਟ ਕਾਰਨ ਇੱਕ ਘਰ 'ਚ ਅੱਗ ਲੱਗਣ ਕਾਰਨ ਘਰ ਵਿੱਚ ਪਿਆ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਵੀ ਕੁਮਾਰ ਪੁੱਤਰ ਖੇਮ ਚੰਦ ਨੇ ਦੱਸਿਆ ਕਿ ਰਾਤ 7:45 ਵਜੇ ਦੇ ਕਰੀਬ ਬਿਜਲੀ ਦੇ ਸ਼ਾਟ ਸਰਕਟ ਕਾਰਨ ਘਰ ਦੇ ਚੁਬਾਰੇ ਵਿੱਚ ਅੱਗ ਲੱਗ ਗਈ ਅਤੇ ਇਸਦਾ ਪਤਾ ਲੱਗਣ 'ਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਰੌਲਾ ਪਾਉਣ 'ਤੇ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਇਕੱਠੇ ਹੋ ਗਏ।
ਇਹ ਵੀ ਪੜ੍ਹੋ-ਪੰਜਾਬ ’ਚ ਲੋਹੜੀ ਮਗਰੋਂ ਵਿਗੜੇਗਾ ਮੌਸਮ, ਮੀਂਹ ਦੀ ਸੰਭਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ
ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ ਗਈ ਪਰ ਗਲੀ ਭੀੜੀ ਹੋਣ ਕਰਨ ਫਾਇਰ ਬ੍ਰਿਗੇਡ ਦੀ ਗੱਡੀ ਉੱਥੇ ਨਹੀਂ ਜਾ ਸਕੀ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਪੈਦਲ ਹੀ ਘਟਨਾ ਵਾਲੇ ਸਥਾਨ 'ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮੁਹੱਲਾ ਵਾਸੀਆਂ ਵੱਲੋਂ ਭਾਰੀ ਜਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਿਆ ਗਿਆ ਪਰ ਇਸ ਅੱਗ ਕਾਰਨ ਘਰ ਦੇ ਸਾਮਾਨ ਸਮੇਤ ਬੂਟੀਕ ਦੀਆਂ ਸਿਲਾਈ ਮਸ਼ੀਨਾਂ ਅਤੇ ਕੱਪੜੇ ਵੀ ਸੜ੍ਹ ਕੇ ਸੁਆਹ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ 4 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋ ਗਿਆ। ਪੀੜ੍ਹਤ ਪਰਿਵਾਰ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੇ ਨਸ਼ਾ ਸਮੱਗਲਰਾਂ 'ਤੇ ਕੱਸਿਆ ਸ਼ਿਕੰਜਾ, 4 ਲੱਖ 75 ਹਜ਼ਾਰ ਦੀ ਜਾਇਦਾਦ ਫਰੀਜ
NEXT STORY