ਖੰਨਾ (ਭਾਰਦਵਾਜ)- ਖੰਨਾ ਪੁਲਸ ਨੇ ਬਾਹਰੀ ਸੂਬਿਆਂ ਤੋਂ ਲਿਆ ਕੇ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਜ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 8 ਪਿਸਤੌਲ, 10 ਮੈਗਜ਼ੀਨ ਅਤੇ 4 ਕਾਰਤੂਸ ਬਰਾਮਦ ਹੋਏ। ਇਹਨਾਂ ਦੇ ਦੋ ਸਾਥੀ ਹਾਲੇ ਫਰਾਰ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਐੱਸ.ਪੀ. (ਆਈ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਐੱਸ.ਐੱਸ.ਪੀ. ਅਮਨੀਤ ਕੌਂਡਲ ਦੀ ਅਗਵਾਈ ਹੇਠ ਅਪਰਾਧਿਕ ਅਨਸਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਫੋਕਲ ਪੁਆਇੰਟ ਨੇੜਿਓਂ ਗੁਰਲਾਲ ਸਿੰਘ ਸਾਜਨ ਵਾਸੀ ਹੋਠੀਆਂ (ਤਰਨਤਾਰਨ) ਅਤੇ ਮਨਦੀਪ ਸਿੰਘ ਵਾਸੀ ਜੰਡਿਆਲਾ (ਤਰਨਤਾਰਨ) ਨੂੰ ਕਾਬੂ ਕੀਤਾ ਗਿਆ ਹੈ। ਸਾਜਨ ਦੇ ਬੈਗ 'ਚੋਂ ਮੈਗਜ਼ੀਨ ਸਮੇਤ 2 ਦੇਸੀ ਪਿਸਤੌਲ ਅਤੇ 2 ਹੋਰ ਮੈਗਜ਼ੀਨ ਮਿਲੇ। ਮਨਦੀਪ ਸਿੰਘ ਦੇ ਬੈਗ ਵਿੱਚੋਂ ਦੋ ਦੇਸੀ ਪਿਸਤੌਲ ਬਰਾਮਦ ਹੋਏ। ਦੋਵਾਂ ਕੋਲੋਂ 4 ਪਿਸਤੌਲ ਅਤੇ 4 ਮੈਗਜ਼ੀਨ ਬਰਾਮਦ ਹੋਏ। ਇਨ੍ਹਾਂ ਖ਼ਿਲਾਫ਼ ਥਾਣਾ ਸਿਟੀ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ
ਦੂਜੇ ਮਾਮਲੇ 'ਚ ਥਾਣਾ ਸਦਰ ਦੇ ਟੀ ਪੁਆਇੰਟ ਮਹਿੰਦੀਪੁਰ ਵਿਖੇ ਨਾਕਾਬੰਦੀ ਦੌਰਾਨ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਡਰਾਈਵਰ ਅਤੇ ਨਾਲ ਵਾਲੀ ਸੀਟ 'ਤੇ ਬੈਠੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਕਾਰ ਦੀ ਪਿਛਲੀ ਸੀਟ 'ਤੇ ਬੈਠੇ ਸਤਨਾਮ ਸਿੰਘ ਸੱਤਾ ਵਾਸੀ ਡੇਰਾਬਸੀ (ਐੱਸ.ਏ.ਐੱਸ. ਨਗਰ), ਲਵਪ੍ਰੀਤ ਸਿੰਘ ਲਵ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਹਰਦੀਪ ਸਿੰਘ ਦੀਪ ਵਾਸੀ ਭਗਵਾਨ ਜੰਡਿਆਲਾ (ਅੰਮ੍ਰਿਤਸਰ) ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਪੁਲਸ ਨੂੰ ਦੱਸਿਆ ਕਿ ਪ੍ਰਿਥਵੀ ਸਿੰਘ ਵਾਸੀ ਲਾਲੜੂ (ਐੱਸ.ਏ.ਐੱਸ. ਨਗਰ) ਅਤੇ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੈਦਪੁਰਾ (ਐੱਸ.ਏ.ਐੱਸ. ਨਗਰ) ਕਾਰ ਛੱਡ ਕੇ ਫਰਾਰ ਹੋ ਗਏ।
ਸਤਨਾਮ ਦੀ ਤਲਾਸ਼ੀ ਲੈਣ 'ਤੇ 1 ਪਿਸਤੌਲ ਮੈਗਜ਼ੀਨ ਸਮੇਤ, 2 ਜਿੰਦਾ ਕਾਰਤੂਸ, ਲਵਪ੍ਰੀਤ ਸਿੰਘ ਕੋਲੋਂ 1 ਪਿਸਤੌਲ ਮੈਗਜ਼ੀਨ ਸਮੇਤ, ਹਰਦੀਪ ਸਿੰਘ ਕੋਲੋਂ 1 ਕਾਰਤੂਸ ਬਰਾਮਦ ਹੋਇਆ। ਜਾਂਚ ਦੌਰਾਨ ਮੈਗਜ਼ੀਨ ਸਮੇਤ ਇੱਕ ਹੋਰ ਪਿਸਤੌਲ ਬਰਾਮਦ ਹੋਇਆ। ਗੁਰਲਾਲ ਸਿੰਘ ਖ਼ਿਲਾਫ਼ ਇਸੇ ਸਾਲ ਮੱਧ ਪ੍ਰਦੇਸ਼ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਕੀ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਹਾਲੇ ਤੱਕ ਕੋਈ ਕੇਸ ਦਰਜ ਨਹੀਂ ਸੀ।
ਇਹ ਵੀ ਪੜ੍ਹੋ- ਸਕੂਟਰੀ ਸਿੱਖ ਰਹੀਆਂ ਕੁੜੀਆਂ ਨੂੰ ਬਚਾਉਣ ਦੇ ਚੱਕਰ 'ਚ ਖੇਤਾਂ 'ਚ ਪਲਟਿਆ ਟਰਾਲਾ, ਕਲੀਨਰ ਨੂੰ ਲੱਗੀਆਂ ਗੰਭੀਰ ਸੱਟਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਬਿਓਰੋ ਦੀ ਟੀਮ ਨੇ ਮਲੋਟ ਵਿਖੇ ਪਟਵਾਰੀ ਨੂੰ ਕੀਤਾ ਰੰਗੇ ਰੱਥੀਂ ਰਿਸ਼ਵਤ ਲੈਂਦਿਆਂ ਕੀਤਾ ਕਾਬੂ
NEXT STORY