ਫਰੀਦਕੋਟ (ਦੁਸਾਂਝ) : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਸੰਧਵਾਂ ਨੇੜੇ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਤੇ ਦੋ ਕੁੜੀਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : 100 ਦਿਨ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਮੈਡੀਕਲ ਰਿਪੋਰਟ ਨੇ ਉਡਾਏ ਹੋਸ਼
ਜਾਣਕਾਰੀ ਮੁਤਾਬਕ ਜਗਸੀਰ ਸਿੰਘ ਆਪਣੀ ਪਤਨੀ ਤੇ ਦੋ ਬੇਟੀਆਂ ਨਾਲ ਮੋਟਰਸਾਈਕਲ 'ਤੇ ਕੋਟਕਪੂਰਾ ਤੋਂ ਫਰੀਦਕੋਟ ਜਾ ਰਿਹਾ ਸੀ। ਜਦੋਂ ਉਹ ਸੰਧਵਾ ਨੇੜੇ ਪਹੁੰਚੇ ਤਾਂ ਤੇਜ਼ ਰਫਤਾਰ ਸਕਾਰਪੀਓ ਦੇ ਡਰਾਈਵਰ ਨੇ ਸੰਤੁਲਨ ਗਵਾ ਲਿਆ ਤੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਟੁੱਟ ਗਿਆ ਤੇ ਜਗਸੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਕਾਰਪੀਓ 'ਚ ਮੌਜੂਦ 3 ਔਰਤਾਂ ਸਮੇਤ 4 ਲੋਕਾਂ ਨੂੰ ਵੀ ਸੱਟਾਂ ਲੱਗੀਆਂ ਹਨ। ਥਾਣਾ ਸਦਰ ਕੋਟਕਪੂਰਾ ਦੀ ਪੁਲਸ ਇਸ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ਤੇ ਬਾਜ਼ਾਰਾਂ ਦੀ ਚੈਕਿੰਗ, 8 ਸ਼ੱਕੀ ਵਿਅਕਤੀ ਨਜ਼ਰਬੰਦ
NEXT STORY