ਫਰੀਦਕੋਟ (ਜਗਤਾਰ) : ਦੀਵਾਲੀ ਦੇ ਤਿਉਹਾਰ ਦੇ ਮੱਦੇਨਦਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਥਾਂ-ਥਾਂ ਛਾਪੇਮਾਰੀ ਕਰ ਰਹੀਆਂ ਹਨ ਤੇ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਜਾ ਰਹੇ ਹਨ। ਇਸੇ ਤਹਿਤ ਸਿਹਤ ਵਿਭਾਗ ਦੀ ਟੀਮ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਸੰਧਵਾਂ ਪਿੰਡ ਦੇ ਰਿਹਾਇਸ਼ੀ ਇਲਾਕੇ 'ਚ ਬਣਾਏ ਜਾ ਰਹੇ ਨਕਲੀ ਦੇਸੀ ਘਿਓ ਦੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇਥੋਂ ਸਿਹਤ ਵਿਭਾਗ ਦੀ ਟੀਮ ਨੇ ਦੇਸੀ ਘਿਓ ਦੇ ਲਗਭਗ 200 ਟੀਨ ਬਰਾਮਦ ਕੀਤੇ ਹਨ। ਨਾਲ ਹੀ ਘਿਓ ਬਣਾਉਣ ਲਈ ਵਰਤਿਆ ਜਾਣ ਵਾਲਾ ਮਟੀਰੀਅਲ ਅਤੇ ਪੈਕਿੰਗ ਕੀਤੇ ਜਾਣ ਵਾਲੇ ਵੱਖ-ਵੱਖ ਕੰਪਨੀਆਂ ਦੇ ਰੈਪਰ ਵੀ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਬਾਰੇ ਪੁਲਸ ਸ਼ਿਕਾਇਤ ਕੀਤੀ ਗਈ ਹੈ ਤੇ ਅਗਲੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ
ਜਾਣਕਾਰੀ ਮੁਤਾਬਕ ਪਿੰਡ ਦੇ ਲੋਕਾਂ ਨੇ ਹੀ ਇਸ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਕੀ ਸੀ ਕਿ ਫੈਕਟਰੀ 'ਚ ਨਕਲੀ ਦੇਸੀ ਘਿਓ ਤਿਆਰ ਕਰ ਕੇ ਵੱਖ-ਵੱਖ ਦੁਕਾਨਾਂ 'ਤੇ ਭੇਜਿਆ ਜਾ ਰਿਹਾ ਹੈ। ਇਹ ਕੰਮ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਬਾਰੇ ਬੋਲਦਿਆਂ ਸਿਵਲ ਸਰਜਨ ਡਾ. ਅਨਿਲ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਟੀਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਬਾਰੇ ਸ਼ਿਕਾਇਤ ਕਰਨ ਵਾਲੇ ਗੁਰਮੇਲ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ ਲੰਬੇ ਸਮੇਂ ਤੋਂ ਨਕਲੀ ਦੇਸੀ ਘਿਓ ਬਣਾ ਰਿਹਾ ਸੀ। ਉਸ ਨੇ ਇਸ ਬਾਰੇ ਪੁਲਸ ਨੂੰ ਦੱਸਿਆ, ਜਿਸ 'ਤੇ ਉਨ੍ਹਾਂ ਕਾਰਵਾਈ ਕੀਤੀ। ਉਸ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਮਿਲਾਵਟਖੋਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਇਹ ਲੋਕ ਪੈਸੇ ਲਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕਣ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਪਟੀਸ਼ਨ 'ਤੇ SC ਸਖ਼ਤ, ਰਾਜਪਾਲ ਨੂੰ ਸਵਾਲ-'ਅਦਾਲਤ ਪਹੁੰਚਣ ਮਗਰੋਂ ਹੀ ਕਿਉਂ ਹੁੰਦੀ ਹੈ ਕਾਰਵਾਈ?'
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਤੇ ਪਰਾਲੀ ਸਾੜਨ ਦੇ ਦੋਸ਼ ਮੜਨ ਵਾਲੇ ਕੇਜਰੀਵਾਲ ਹੁਣ ਚੁੱਪ ਕਿਉਂ : ਤਰੁਣ ਚੁੱਘ
NEXT STORY