ਲੁਧਿਆਣਾ (ਰਾਮ) : ਥਾਣਾ ਜਮਾਲਪੁਰ ਤਹਿਤ ਆਉਂਦੇ ਸੁੰਦਰ ਨਗਰ 33 ਫੁੱਟ ਰੋਡ ’ਤੇ ਸ਼ਾਰਟ ਸਰਕਟ ਕਾਰਨ ਸ਼ਨੀਵਾਰ ਦੇਰ ਰਾਤ ਖਾਲਸਾ ਜਨਰਲ ਸਟੋਰ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੀਆਂ ਦੁਕਾਨਾਂ ਵਿਚ ਵੀ ਫੈਲਣ ਦਾ ਡਰ ਬਣ ਗਿਆ ਸੀ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਉਨ੍ਹਾਂ ਨੂੰ ਸਖਤ ਮੁਸ਼ੱਕਤ ਕਰਨੀ ਪਈ। ਪੁਲਸ ਅਧਿਕਾਰੀ ਸੁਖਦੇਵ ਸਿੰਘ ਵੀ ਮੌਕੇ 'ਤੇ ਪੁੱਜੇ।
ਇਹ ਵੀ ਪੜ੍ਹੋ : ਚਾਈਨਾ ਡੋਰ ਦੀ ਚਪੇਟ 'ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ 'ਚ ਪੁੱਜੇ ਹਸਪਤਾਲ
ਜਾਣਕਾਰੀ ਦਿੰਦਿਆਂ ਦੁਕਾਨਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਦੁਕਾਨ ਨੂੰ ਅੱਗ ਲੱਗੀ ਤਾਂ ਦੇਰ ਰਾਤ ਕਿਸੇ ਰਾਹਗੀਰ ਨੇ ਫੋਨ ਕਰਕੇ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ‘ਤੇ ਉਹ ਤੁਰੰਤ ਦੁਕਾਨ ’ਤੇ ਪੁੱਜੇ ਅਤੇ ਸ਼ਟਰ ਚੁੱਕਿਆ ਤਾਂ ਹਰ ਪਾਸੇ ਅੱਗ ਹੀ ਅੱਗ ਨਜ਼ਰ ਆ ਰਹੀ ਸੀ। ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਘਣੀ ਧੁੰਦ ਕਾਰਨ ਵਾਪਰ ਗਿਆ ਹਾਦਸਾ ; ਕਾਰ ਅੱਗ ਲੱਗਣ ਕਾਰਨ ਹੋ ਗਈ ਸੁਆਹ
NEXT STORY