ਫਿਰੋਜ਼ਪੁਰ (ਕੁਮਾਰ,ਖੁੱਲਰ,ਪਰਮਜੀਤ)-ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਦੀ ਅਗਵਾਈ ਹੇਠ ਜੇਲ੍ਹ ਸਟਾਫ਼ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਇਕ ਹਵਾਲਾਤੀ ਜਸਵੰਤ ਸਿੰਘ ਕੋਲੋਂ ਸਿਮ ਕਾਰਡ ਸਮੇਤ ਇਕ ਮੋਬਾਇਲ ਫ਼ੋਨ ਬਰਾਮਦ ਹੋਇਆ ਹੈ, ਜਿਸ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਲਿਖਤੀ ਸੂਚਨਾ ਅਨੁਸਾਰ ਜਦੋਂ ਪੁਰਾਣੀ ਬੈਰਕ ਨੰਬਰ 10 ਦੀ ਤਲਾਸ਼ੀ ਲਈ ਤਾਂ ਉਥੇ ਬੰਦ ਜਸਵੰਤ ਸਿੰਘ ਕੋਲੋਂ ਇਕ ਓਪੋ ਟੱਚ ਸਕਰੀਨ ਮੋਬਾਇਲ, ਜਿਸ ਵਿਚ ਜੀਓ ਕੰਪਨੀ ਦਾ ਇਕ ਸਿਮ ਕਾਰਡ ਸੀ, ਬਰਾਮਦ ਹੋਇਆ।
ਇਹ ਵੀ ਪੜ੍ਹੋ- ਹਾਦਸੇ ਨੇ ਉਜਾੜੀਆਂ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ, 7 ਮਹੀਨੇ ਦੀ ਬੱਚੀ ਦੀ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆੜ੍ਹਤੀਏ ਦੇ ਫੜ੍ਹ ‘ਚੋਂ 110 ਗੱਟੇ ਕਣਕ ਚੋਰੀ
NEXT STORY