ਸੰਗਤ ਮੰਡੀ, (ਮਨਜੀਤ)- ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਮਛਾਣਾ ਵਿਖੇ ਫੌਜੀ ਗੱਡੀ ਤੇ ਮੋਟਰਸਾਈਕਲ ਦੀ ਟੱਕਰ 'ਚ ਫੈਕਟਰੀ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪ੍ਰਵੀਨ ਚਲਾਨ ਪੁੱਤਰ ਕਸ਼ਮੀਰੀ ਲਾਲ ਵਾਸੀ ਅਬੋਹਰ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਿਆਮ ਕਿਸ਼ੋਰ ਯਾਦਵ (45) ਪੁੱਤਰ ਸਿੱਪੂ ਯਾਦਵ ਵਾਸੀ ਬਿਹਾਰ ਉਸ ਦੀ ਫੈਕਟਰੀ 'ਚ ਕੰਮ ਕਰਦਾ ਸੀ। ਬੀਤੇ ਦਿਨੀਂ ਉਹ ਮੋਟਰਸਾਈਕਲ 'ਤੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦ ਉਹ ਮਛਾਣਾ ਪਿੰਡ ਨਜ਼ਦੀਕ ਪਹੁੰਚਿਆਂ ਤਾਂ ਉਸ ਦੇ ਮੋਟਰਸਾਈਕਲ 'ਚ ਫੌਜੀ ਗੱਡੀ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ 'ਚ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਮੁਦਈ ਦੇ ਬਿਆਨਾਂ 'ਤੇ ਅਣਪਛਾਤੇ ਫੌਜੀ ਗੱਡੀ ਦੇ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ ਕਰੇਗਾ 15 ਰੈਲੀਆਂ
NEXT STORY