ਸਮਾਣਾ (ਦਰਦ)- ਸਮਾਣਾ ਦੇ ਨਜ਼ਦੀਕੀ ਪਿੰਡ ਬਦਨਪੁਰ ਵਿਚ ਕੁੱਤਿਆਂ ਦੇ ਇਕ ਝੁੰਡ ਵੱਲੋਂ 10 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਨੂੰ ਇਲਾਜ ਲਈ ਪਹਿਲਾਂ ਸਮਾਣਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ:ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ : ਸੁਖਬੀਰ ਬਾਦਲ
ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਕੋਲੋਂ ਹਾਂਸੀ-ਬੁਟਾਣਾ ਨਹਿਰ ਗੁਜ਼ਰਦੀ ਹੈ। ਨਹਿਰ ਵਿਚ ਪਾਣੀ ਨਾ ਹੋਣ ਕਾਰਨ ਲੋਕ ਉੱਥੇ ਮਰੇ ਹੋਏ ਜਾਨਵਰ ਸੁੱਟ ਜਾਂਦੇ ਹਨ, ਜਿਨ੍ਹਾਂ ਨੂੰ ਖਾਣ ਲਈ ਉੱਥੇ ਕੁੱਤਿਆਂ ਦੇ ਝੁੰਡ ਇਕੱਠੇ ਰਹਿੰਦੇ ਹਨ। ਪ੍ਰਿਆਂਸ਼ ਜਦੋਂ ਨਹਿਰ ਦੇ ਕੋਲੋਂ ਦੁੱਧ ਲੈਣ ਜਾ ਰਿਹਾ ਸੀ, ਤਾਂ ਅਚਾਨਕ ਕੁੱਤਿਆਂ ਦੇ ਝੁੰਡ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਬੱਚੇ ਦੇ ਸਰੀਰ ’ਤੇ ਕਈ ਥਾਵਾਂ ’ਤੇ ਡੂੰਘੇ ਜ਼ਖਮ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਬੱਚੇ ਨੂੰ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉਥੇ ਮੌਜੂਦ ਡਾਕਟਰਾਂ ਦੀ ਟੀਮ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਉਚੇਰੀ ਸਹੂਲਤਾਂ ਲਈ ਪਟਿਆਲਾ ਭੇਜ ਦਿੱਤਾ।
ਇਹ ਵੀ ਪੜ੍ਹੋ:ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰਨ ਔਜਲਾ ਨੇ ਤੋੜ'ਤੇ ਸਾਰੇ ਰਿਕਾਰਡ ! ਚੰਡੀਗੜ੍ਹ ਸ਼ੋਅ ਬਣਿਆ ਹੁਣ ਤੱਕ ਦਾ ਸਭ ਤੋਂ ਵੱਡਾ ਪੰਜਾਬੀ ਲਾਈਵ ਕੰਸਰਟ
NEXT STORY