ਲੁਧਿਆਣਾ (ਗੌਤਮ) : ਸ਼ਨੀਵਾਰ ਨੂੰ ਦੇਰ ਰਾਤ ਸਿੱਧਵਾਂ ਨਹਿਰ ’ਤੇ ਗਡਵਾਸੂ ਯੂਨੀਵਰਸਿਟੀ ਦੇ ਸਾਹਮਣੇ ਗ਼ਲਤ ਸਾਈਡ ਤੋਂ ਤੇਜ਼ ਰਫਤਾਰ ਨਾਲ ਆ ਰਹੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਨੂੰ ਦਿਤੀ ਤਾਂ ਥਾਣਾ ਪੀ. ਏ. ਯੂ. ਦੇ ਅਧੀਨ ਆਉਂਦੀ ਰਘੂਨਾਥ ਪੁਲਸ ਚੌਕੀ ਦੀ ਪੁਲਸ ਮੌਕੇ ’ਤੇ ਪੁੱਜ ਗਈ।
ਇਹ ਵੀ ਪੜ੍ਹੋ- ਪੰਜਾਬ 'ਤੇ ਵਧਿਆ ਟੀ.ਬੀ. ਦਾ ਖ਼ਤਰਾ, ਮਰੀਜ਼ਾਂ ਦੀ ਗਿਣਤੀ ਹੋਈ 50,000 ਤੋਂ ਪਾਰ
ਕਾਰਵਾਈ ਕਰਦੇ ਹੋਏ ਪੁਲਸ ਨੇ ਨੌਜਵਾਨ ਦੀ ਲਾਸ਼ ਦਾ ਮੌਕੇ ’ਤੇ ਮੁਆਇਨਾ ਕਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਜਦਕਿ ਦੂਜੇ ਨੌਜਵਾਨ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਿਤ ਤੇ ਜ਼ਖਮੀ ਦੀ ਪਛਾਣ ਨਿਖਿਲ ਵਜੋਂ ਕੀਤੀ ਹੈ। ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਾਰ ਚਾਲਕ ਖਿਲਾਫ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਤੇ ਆਈ. ਪੀ. ਸੀ. ਦੀ ਧਾਰਾ 304ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਕਾਰ ਦਾ ਨੰਬਰ ਟਰੇਸ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ
ਪੋਸਟਮਾਰਟਮ ਦੇ ਬਾਅਦ ਲਾਸ਼ ਨੂੰ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਹੈ। ਜ਼ਖਮੀ ਹੋਏ ਨੌਜਵਾਨ ਨਿਖਿਲ ਨੇ ਦੱਸਿਆ ਕਿ ਉਹ ਕਿਸੇ ਨਿੱਜੀ ਕੰਪਨੀ ਵਿਚ ਨੌਕਰੀ ਕਰਦੇ ਹਨ ਅਤੇ ਰਾਤ ਨੂੰ ਆਪਣੀ ਡਿਊਟੀ ਖਤਮ ਕਰ ਕੇ ਵਾਪਸ ਜਾ ਰਹੇ ਸੀ ਕਿ ਨਹਿਰ ਦੇ ਕੋਲ ਤੇਜ਼ ਰਫਤਾਰ ਨਾਲ ਪੋਲੋ ਕਾਰ ਆ ਰਹੀ ਸੀ। ਉਸਦਾ ਦੋਸਤ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਉਹ ਪਿਛੇ ਬੈਠਾ ਸੀ। ਭਾਵੇਂ ਕਿ ਉਸਨੇ ਬਚਣ ਲਈ ਮੋਟਰਸਾਈਕਲ ਇਕ ਪਾਸੇ ਕੀਤਾ ਪਰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੂਜੀ ਸਾਈਡ ’ਤੇ ਜਾ ਡਿੱਗਿਆ ਤੇ ਬੇਹੋਸ਼ ਹੋ ਗਿਆ। ਰਾਹਗੀਰਾਂ ਨੇ ਮੌਕੇ ’ਤੇ ਪੁੱਜ ਕੇ ਸਹਾਇਤਾ ਕੀਤੀ ਅਤੇ ਪੁਲਸ ਨੂੰ ਸੂਚਿਤ ਕੀਤਾ। ਇਸ ਤਰਾਂ ਲਗਦਾ ਸੀ ਕਿ ਕਾਰ ਦਾ ਇਕ ਟਾਇਰ ਮਰਨ ਵਾਲੇ ਨੌਜਵਨ ਦੇ ਉਪਰੋਂ ਗੁਜ਼ਰ ਗਿਆ ਜਦਕਿ ਦੂਜਾ ਫੁਟਪਾਥ ’ਤੇ ਜਾ ਡਿੱਗਿਆ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਦੂ ਆਗੂ ਦੀ ਗੱਡੀ ’ਤੇ ਹਮਲਾ ਕਰਨ ਵਾਲੇ 4 ਵਿਅਕਤੀ ਗ੍ਰਿਫਤਾਰ
NEXT STORY