ਲੁਧਿਆਣਾ (ਰਾਜ): ਨਿਊ ਹਰਗੋਬਿੰਦ ਨਗਰ ਮੇਨ ਰੋਡ 'ਤੇ, ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਐਕਟਿਵਾ ਸਵਾਰ ਇੱਕ ਔਰਤ ਨੂੰ ਇੰਨੀ ਜ਼ੋਰ ਨਾਲ ਟੱਕਰ ਮਾਰ ਦਿੱਤੀ ਕਿ ਦੇਖਣ ਵਾਲਿਆਂ ਦੀ ਰੂਹ ਕੰਬ ਗਈ। ਇਹ ਭਿਆਨਕ ਹਾਦਸਾ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਦਫ਼ਤਰ ਤੋਂ ਥੋੜ੍ਹੀ ਦੂਰੀ 'ਤੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਔਰਤ 4 ਫੁੱਟ ਹਵਾ 'ਚ ਉੱਡੀ ਅਤੇ ਸੜਕ 'ਤੇ ਮੂੰਹ ਪਾਰ ਡਿੱਗ ਗਈ। ਸਿਰ ਅਤੇ ਚਿਹਰੇ 'ਤੇ ਗੰਭੀਰ ਸੱਟਾਂ ਲੱਗਣ ਕਾਰਨ, ਨੌਜਵਾਨ ਔਰਤ ਖੂਨ ਨਾਲ ਲੱਥਪੱਥ ਹੋ ਕੇ ਮੌਕੇ 'ਤੇ ਹੀ ਡਿੱਗ ਗਈ।
ਇਹ ਵੀ ਪੜ੍ਹੋ-ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
ਨੇੜਲੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਤੁਰੰਤ ਨੌਜਵਾਨ ਔਰਤ, ਜੋ ਕਿ ਗੰਭੀਰ ਹਾਲਤ ਵਿੱਚ ਸੀ, ਨੂੰ ਇਲਾਜ ਲਈ ਸੀਐਮਸੀ ਹਸਪਤਾਲ ਪਹੁੰਚਾਇਆ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਅਜੇ ਵੀ ਗੰਭੀਰ ਹਾਲਤ ਵਿੱਚ ਹੈ ਅਤੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ। ਇਸ ਭਿਆਨਕ ਹਾਦਸੇ ਦੀ ਲਾਈਵ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਗਿਆ ਕਿ 26 ਸਾਲਾ ਅੰਜੁਮ ਆਪਣੀ ਐਕਟਿਵਾ 'ਤੇ ਨਗਰੀ ਪੁਲੀ ਤੋਂ ਆਪਣੇ ਘਰ ਵੱਲ ਜਾ ਰਹੀ ਹੈ। ਅਚਾਨਕ, ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਆਇਆ ਤੇ ਅੰਜੁਮ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇੰਨਾ ਹੀ ਨਹੀਂ ਤਿੰਨ ਨੌਜਵਾਨ ਇਕ ਮੋਟਰਸਾਈਕਲ 'ਤੇ ਸਵਾਰ ਸਨ। ਮੋਟਰਸਾਈਕਲ ਦੀ ਸਪੀਡ ਇੰਨੀ ਜ਼ਿਆਦਾ ਸੀ ਕਿ ਚਾਲਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਅੰਜੁਮ ਦੀ ਐਕਟਿਵਾ ਨਾਲ ਸਿੱਧੀ ਟੱਕਰ ਮਾਰ ਦਿੱਤੀ। ਜਿਸ ਦੀ ਹਾਲਤ ਕਾਫੀ ਗੰਭੀਰ ਹੈ ਤੇ ਹਸਪਤਾਲ 'ਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰੇਲ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
NEXT STORY