ਤਲਵੰਡੀ ਸਾਬੋ (ਮੁਨੀਸ਼)-ਪਿਛਲੇ ਦਿਨਾਂ ਤੋਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾਣ ’ਤੇ ਕਈ ਸਕੂਲਾਂ ਦੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਤੇਜ਼ ਕੀਤੀ ਟੈਸਟਿੰਗ ਦੌਰਾਨ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਸਰਕਾਰੀ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਇੱਕ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲਿਆ ਹੈ। ਇਸ ਦੀ ਪੁਸ਼ਟੀ ਐੱਸ. ਐੱਮ. ਓ. ਡਾ. ਦਰਸ਼ਨ ਕੌਰ ਨੇ ਕੀਤੀ ਹੈ, ਜਦਕਿ ਸਕੂਲ ਪ੍ਰਿੰਸੀਪਲ ਗੁਰਵਿੰਦਰ ਸਿੰਘ ਅਨੁਸਾਰ ਉਸ ਕਲਾਸ ਦੇ ਸੈਕਸ਼ਨ ਦੇ ਸਾਰੇ ਵਿਦਿਆਰਥੀਆਂ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਸਕੂਲ ’ਚ ਕੋਰੋਨਾ ਦੀ ਦਸਤਕ, ਇਕ ਵਿਦਿਆਰਥੀ ਆਇਆ ਪਾਜ਼ੇਟਿਵ
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਦੇ ਹੋਣ ਵਾਲੇ ਨੁਕਸਾਨ ਨੂੰ ਦੇਖਦਿਆਂ ਤਕਰੀਬਨ 2 ਹਫ਼ਤੇ ਪਹਿਲਾਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਉਪਰੰਤ ਮੰਗਲਵਾਰ ਨੂੰ ਲੁਧਿਆਣਾ ਦੇ ਦੋ ਸਕੂਲਾਂ ਤੇ ਬੁੱਧਵਾਰ ਨੂੰ ਹੁਸ਼ਿਆਰਪੁਰ ਨਾਲ ਸਬੰਧਿਤ ਇਕ ਪਿੰਡ ਦੇ ਸਕੂਲ ’ਚ ਵਿਦਿਆਰਥੀ ਪਾਜ਼ੇਟਿਵ ਆਏੇ। ਇਸ ਤਰ੍ਹਾਂ ਕਈ ਸਕੂਲਾਂ ਦੇ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਵਿਦਿਆਰਥੀਆਂ ਦੇ ਮਾਪਿਆਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਨਾਭਾ ਦੇ ਸਰਕਾਰੀ ਸਕੂਲ ’ਚ ਕੋਰੋਨਾ ਦੀ ਐਂਟਰੀ, ਸਕੂਲ ਬੰਦ ਕਰਨ ਦੇ ਆਦੇਸ਼
NEXT STORY