ਬੁਢਲਾਡਾ (ਬਾਂਸਲ)- ਤੇਜ਼ ਬਾਰਿਸ਼ ਤੋਂ ਬਾਅਦ ਬੁਢਲਾਡਾ ਦੇ ਨਜ਼ਦੀਕੀ ਪਿੰਡ ਕਲੀਪੁਰ 'ਚ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਘਰ ਦਾ ਸਾਰਾ ਜ਼ਰੂਰੀ ਸਮਾਨ ਟੁੱਟ ਕੇ ਤਹਿਸ ਨਹਿਸ ਹੋ ਗਿਆ ਹੈ। ਇਸ ਦੌਰਾਨ ਘਰ 'ਚ ਇੱਕ ਔਰਤ ਜ਼ਖਮੀ ਹੋਈ ਹੈ। ਜਾਣਕਾਰੀ ਅਨੁਸਾਰ ਘਰ ਦੇ ਮਾਲਕ ਗੁਰਵਿੰਦਰ ਸਿੰਘ ਅਤੇ ਚਰਨਜੀਤ ਕੌਰ ਨੇ ਦੱਸਿਆ ਕਿ ਸਵੇਰੇ ਤੇਜ਼ ਬਾਰਿਸ਼ ਨਾਲ ਉਨ੍ਹਾਂ ਦੇ ਘਰ ਦੀਆਂ ਅਚਾਨਕ ਛੱਤਾਂ ਡਿੱਗ ਕਾਰਨ ਘਰ ਦਾ ਸਾਰਾ ਜ਼ਰੂਰੀ ਸਾਮਾਨ ਟੁੱਟ ਕੇ ਤਹਿਸ ਨਹਿਸ ਹੋ ਗਿਆ । ਉਨ੍ਹਾਂ ਕਿਹਾ ਕਿ ਇੱਕ ਔਰਤ ਵੀ ਜ਼ਖਮੀ ਹੋਈ ਹੈ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਪਰਿਵਾਰ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਹੁਣ ਘਰ ਪਾਉਣ ਲਈ ਵੀ ਉਨ੍ਹਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਉਨ੍ਹਾਂ ਦੇ ਘਰ ਦੀ ਛੱਤ ਪਾਉਣ ਲਈ ਆਰਥਿਕ ਮਦਦ ਕੀਤੀ ਜਾਵੇ ਤਾਂ ਕਿ ਪਰਿਵਾਰ ਆਪਣੇ ਮਕਾਨ ਦੀ ਛੱਤ ਪਾ ਕੇ ਫਿਰ ਤੋਂ ਆਪਣੇ ਘਰ ਵਿੱਚ ਦਾਖਲ ਹੋ ਸਕੇ।
ਪੰਜਾਬ 'ਚ ਮੌਸਮ ਵਿਭਾਗ ਵੱਲੋਂ ਨਵੀਂ ਅਪਡੇਟ, ਜਾਣੋ ਹੁਣ ਕਦੋਂ ਪਵੇਗਾ ਮੀਂਹ
NEXT STORY