ਲੁਧਿਆਣਾ (ਗੌਤਮ) : ਆਪਣੇ ਦੋਸਤਾਂ ਨਾਲ ਲੋਹੜੀ ਮਨਾਉਣ ਲਈ ਲੁਧਿਆਣਾ ਆਉਂਦੇ ਸਮੇਂ ਹਿਸਾਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤਾਂ ਨਾਲ ਰੇਲ ਗੱਡੀ ਰਾਹੀਂ ਲੁਧਿਆਣਾ ਰੇਲਵੇ ਸਟੇਸ਼ਨ ਪਹੁੰਚਿਆ ਸੀ। ਜਿਵੇਂ ਹੀ ਉਹ ਰੇਲ ਗੱਡੀ ਵਿਚੋਂ ਉਤਰ ਕੇ ਥੋੜ੍ਹੀ ਦੂਰੀ 'ਤੇ ਗਿਆ ਤਾਂ ਉਸ ਦੀ ਹਾਲਤ ਵਿਗੜ ਗਈ। ਜਿਸ 'ਤੇ ਉਸ ਦੇ ਦੋਸਤ ਉਸ ਨੂੰ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਟ੍ਰੈਕ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ 'ਚ ਆ ਗਿਆ ਵਿਅਕਤੀ, ਮਗਰੋਂ ਲਾਸ਼ ਉੱਤੋਂ ਵੀ ਲੰਘਦੀਆਂ ਰਹੀਆਂ ਗੱਡੀਆਂ
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮੌਕੇ ਦਾ ਮੁਆਇਨਾ ਕਰਨ ਉਪਰੰਤ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ| ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਹਿਸਾਰ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸੋਮਵਾਰ ਨੂੰ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਪਨੀ ਦਾ ਜਾਅਲੀ ਚੈੱਕ ਦੇ ਕੇ ਬੈਂਕ ਨਾਲ 1 ਕਰੋੜ ਦੀ ਠੱਗੀ ਮਾਰਨ ਦੀ ਕੋਸ਼ਿਸ਼, ਜਿਊਲਰਜ਼ ਖ਼ਿਲਾਫ਼ ਪਰਚਾ
NEXT STORY