ਜ਼ੀਰਾ (ਸਤੀਸ਼) - ਜ਼ੀਰਾ ਦੇ ਪਿੰਡ ਲੌਂਗੋ ਦੇਵਾ ਨਜ਼ਦੀਕ ਉਸ ਸਮੇਂ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਇੱਕ ਐਕਟੀਵਾ ਸਵਾਰ ਨੌਜਵਾਨ ਦੀ ਮਿੱਟੀ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਇਸ ਟੱਕਰ ਦੌਰਾਨ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਵਜੋਂ ਹੋਈ ਹੈ। ਘਟਨਾ ਦੀ ਸੂਚਾਨ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ
ਸਿਵਲ ਹਸਪਤਾਲ ਜੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਪ੍ਰੀਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਆਪਣੀ ਐਕਟੀਵਾ 'ਤੇ ਸਵਾਰ ਹੋ ਕੇ ਆਪਣੇ ਖੇਤ ਤੋਂ ਪਿੰਡ ਵੱਲ ਨੂੰ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਮਿੱਟੀ ਨਾਲ ਲੱਦੀ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਦੌਰਾਨ ਨੌਜਵਾਨ ਐਕਟੀਵਾ ਤੋਂ ਹੇਠਾਂ ਖੇਤ ਵਿੱਚ ਡਿੱਗ ਪਿਆ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਚੁੱਕਿਆ ਤੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਪਹੁੰਚਾਇਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - ਗਿਰਾਵਟ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਬਦਲਾਅ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ: ਉਮੀਦਵਾਰਾਂ ਦੇ ਖ਼ਰਚੇ 'ਤੇ ਨੇੜਿਓਂ ਰੱਖੀ ਜਾਵੇਗੀ ਨਜ਼ਰ, ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ
NEXT STORY