ਬੁਢਲਾਡਾ (ਬਾਂਸਲ) : ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਬਦਲਾਅ ਦੇ ਨਾਂ 'ਤੇ ਸੱਤਾ ਵਿਚ ਆਈ ਇਸ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ 'ਤੇ ਲਿਆ ਖੜਾ ਕੀਤਾ ਹੈ। ਇਹ ਸ਼ਬਦ ਅੱਜ ਇੱਥੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤਰਜੀਤ ਸਿੰਘ ਚਹਿਲ, ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਕੁਲਵਿੰਦਰ ਸਿੰਘ ਦਿਆਲਪੁਰਾ, ਬਰੇਟਾ ਸ਼ਹਿਰੀ ਦੇ ਮੀਤ ਪ੍ਰਧਾਨ ਆਸ਼ੂ ਬਾਂਸਲ ਨੇ ਕਿਹਾ ਕਿ ਪਿਛਲੇ ਕਰੀਬ ਚਾਰ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਘਟਣ ਦੀ ਬਜਾਏ ਹੋਰ ਵੀ ਵਧਿਆ ਹੈ ਅਤੇ ਕਾਨੂੰਨ ਵਿਵਸਥਾ ਵੀ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਸਮੁੱਚਾ ਪੰਜਾਬ ਨਸ਼ਿਆਂ ਅਤੇ ਗੈਂਗਸਟਰਾਂ ਦੀ ਲਪੇਟ ਚ ਆ ਗਿਆ ਹੈ। ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਮੁਹਿੰਮਾਂ ਨੂੰ ਇਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਰੈਲੀਆਂ ਵਿਚ ਵੀ ਅਕਸਰ ਨਸ਼ਾ ਕਰਨ ਵਾਲੇ ਅਤੇ ਨਸ਼ਾ ਵੇਚਣ ਵਾਲੇ ਸ਼ਾਮਲ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਨਵੀਂ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰਨ ਦੀ ਗੱਲ ਕਹੀ ਹੈ ਪਰ ਸਵਾਲ ਇਹ ਉੱਠਦਾ ਹੈ ਕਿ ਪਹਿਲੇ ਪੜਾਅ ਵਿਚ ਸਰਕਾਰ ਨੇ ਕੀ ਹਾਸਲ ਕੀਤਾ ਹੈ। ਕਿੰਨੇ ਵੱਡੇ ਸਮੱਗਲਰਾਂ ਨੂੰ ਜੇਲ ਭੇਜਿਆ ਅਤੇ ਕਿੰਨੇ ਕਰੋੜ ਰੁਪਏ ਖਰਚ ਕੀਤੇ ਹਨ। ਸੱਚਾਈ ਇਹ ਹੈ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਰਹੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਫੋਕੇ ਦਾਅਵੇ ਛੱਡ ਕੇ ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰੋ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਸੁਖਬੀਰ ਸਿੰਘ ਬਾਦਲ
NEXT STORY