ਬੁਢਲਾਡਾ (ਮਨਜੀਤ)— ਬੁਢਲਾਡਾ ਹਲਕੇ ਵਿਚ ਉਸ ਸਮੇਂ 'ਆਪ' ਨੂੰ ਵੱਡਾ ਝਟਕਾ ਲੱਗਾ ਜਦੋਂ ਉਸ ਦੇ ਆਗੂਆਂ ਅਤੇ ਵਰਕਰਾਂ ਨੇ 'ਆਪ' ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦੇ ਸੀਨੀਅਰੀ ਨੇਤਾ ਸੁਖਦੇਵ ਸਿੰਘ ਭੱਟੀ ਸਾਬਕਾ ਆਈ.ਪੀ.ਐੱਸ ਅਧਿਕਾਰੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲ਼ਾਨ ਕੀਤਾ। ਇਸ ਮੌਕੇ ਸ: ਭੱਟੀ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਾਂਗਰਸ ਪਾਰਟੀ ਵਿਚ ਸਰੋਪਾ ਪਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਪੱਖੀ ਨੀਤੀਆਂ ਨੂੰ ਪਸੰਦ ਕਰਦਿਆਂ ਹੋਇਆਂ ਅੱਜ ਆਮ ਪਾਰਟੀ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਫਲੇ ਦਰ ਕਾਫਲੇ ਤਿਆਰ ਕਰਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ 'ਆਪ' ਦੇ ਆਗੂ ਸੁਖਵਿੰਦਰ ਸਿੰਘ ਗੱਗੀ ਨੇ ਕਿਹਾ ਕਿ ਮੇਰਾ ਅਤੇ ਮੇਰੇ ਸਾਥੀਆਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਾ ਕਾਂਗਰਸ ਸਰਕਾਰ ਦੇ ਲੋਕ ਹਿਤੈਸ਼ੀ ਫੈਸਲੇ ਅਤੇ ਭੱਟੀ ਪਰਿਵਾਰ ਵੱਲੋਂ ਹਲਕੇ ਦੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਮੁੱਖ ਕਾਰਨ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਜੀਤ ਸਿੰਘ ਦੋਦੜਾ, ਮਾ: ਪ੍ਰਕਾਸ਼ ਚੰਦ ਸ਼ਰਮਾ ਪ੍ਰੈੱਸ ਸਕੱਤਰ ਜ਼ਿਲਾ, ਦਫਤਰ ਇੰਚਾਰਜ ਹਰਪ੍ਰੀਤ ਸਿੰਘ ਪਿਆਰੀ, ਸੁੱਖੀ ਜੋਈਆਂ, ਜੀਵਨ ਸਿੰਘ, ਸੁਖਦੀਪ ਸਿੰਘ, ਲਛਮਣ ਸਿੰਘ, ਕਰਮਜੀਤ ਸਿੰਘ, ਸੁਖਪਾਲ ਸਿੰਘ, ਬਲਜੀਤ ਸਿੰਘ, ਗੁਰਬਾਜ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਮੋਜੂਦ ਸਨ।
50 ਸਾਲਾਂ ਮਹਿਲਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ (ਵੀਡੀਓ)
NEXT STORY