ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਆਮ ਆਦਮੀ ਪਾਰਟੀ ਨੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸੰਗਰੂਰ ਤੋਂ ‘ਆਪ’ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਲੋਕਾਂ ਨੇ ਸੰਗਰੂਰ ਦਫ਼ਤਰ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਇਸ ਫ਼ੈਸਲੇ ਦੀ ਸਵਾਗਤ ਕੀਤਾ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਇਸ ਮੌਕੇ ਪਾਰਟੀ ਵਰਕਰਾਂ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਾਰਟੀ ਨੇ ਪੰਜਾਬ ਵਾਸੀਆਂ ਦੀ ਆਵਾਜ਼ ਨੂੰ ਸੁਣਦਿਆ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ, ਕਿਉਂਕਿ ਭਗਵੰਤ ਮਾਨ ਨੇ ਆਪਣੇ ਕਮੇਡੀ ਕਰੀਅਰ ਤੋਂ ਲੈ ਕੇ ਰਾਜਨੀਤੀ ਤੱਕ ਹਮੇਸ਼ਾ ਪੰਜਾਬ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਹਰ ਮੁੱਦੇ ਨੂੰ ਬੜੀ ਬੇਬਾਕੀ ਨਾਲ ਲੋਕ ਸਭਾ ਵਿੱਚ ਉਠਾਇਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾ ਰਾਜਨੀਤਿਕ ਘਰਾਣਿਆਂ ਅਤੇ ਲੀਡਰਾਂ ਤੋਂ ਤੰਗ ਆ ਚੁੱਕੇ ਹਨ। ਉਹ ਹੁਣ ਇੱਕ ਆਮ ਚਿਹਰੇ ਅਤੇ ਨਵੇਂ ਚਿਹਰੇ ਨੂੰ ਆਪਣਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ, ਜਿਸ ਨੂੰ ਹਰ ਵਰਗ ਦੇ ਦਰਦ ਦੀ ਸਮਝ ਹੋਵੇ। ਉਨ੍ਹਾਂ ਨੇ ਕਿਹਾ ਕਿ ਜਨਤਾ ਦੀ ਇਸੇ ਮੰਗ ਨੂੰ ਸੁਣਦਿਆ ਪਾਰਟੀ ਨੇ ਮਾਨ ਨੂੰ ਉਮੀਦਵਾਰ ਐਲਾਨਿਆ ਹੈ, ਜਿਸ ਲਈ ਉਹ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵੱਡੇ ਮਾਰਜਣ ਨਾਲ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ।
ਪੰਜਾਬ 'ਚ ED ਦੀ ਰੇਡ ਮਗਰੋਂ ਭਖੀ ਸਿਆਸਤ,ਰਣਦੀਪ ਸੁਰਜੇਵਾਲਾ ਨੇ ਭਾਜਪਾ 'ਤੇ ਲਾਏ ਗੰਭੀਰ ਇਲਜ਼ਾਮ
NEXT STORY