ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਟਵੀਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਕੀਤੇ ਟਵੀਟ ਦਾ ਸਮਰਥਨ ਕੀਤਾ ਹੈ। ਜਰਨੈਲ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਸੀਂ ਬਿਲਕੁਲ ਸਹੀ ਸੋਚਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਇਕ ਨਹੀਂ ਬਲਕਿ ਵੱਧ ਤੋਂ ਵੱਧ ਚੈਨਲਾਂ ’ਤੇ ਹੋਣਾ ਚਾਹੀਦਾ ਹੈ, ਜੇ ਗੁਰਬਾਣੀ ਟੈਲੀਕਾਸਟ ਦੇ ਆਧੁਨਿਕੀਕਰਨ ਦੇ ਸਾਰੇ ਖਰਚੇ ਦੀ ਸੇਵਾ ਪੰਜਾਬ ਸਰਕਾਰ ਕਰਨ ਲਈ ਤਿਆਰ ਹੈ ਤਾਂ ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਵੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ-ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।

ਤਰੁਣ ਚੁੱਘ ਨੇ ’84 ਦੰਗਿਆਂ ਦੇ ਕੇਸ ’ਚ ਟਾਈਟਲਰ ਵਿਰੁੱਧ CBI ਦੀ ਚਾਰਜਸ਼ੀਟ ਦਾ ਕੀਤਾ ਸਵਾਗਤ
NEXT STORY