ਚੰਡੀਗੜ੍ਹ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਸਮਾਂ ਪੂਰਾ ਹੋਣ ਮਗਰੋਂ ਅੱਜ ਯਾਨੀ ਕਿ ਸੋਮਵਾਰ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ। ਜਾਂਚ ਏਜੰਸੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ 'ਤੇ ਕੋਰਟ ਨੇ ਮੋਹਰ ਲਾ ਦਿੱਤੀ। ਇਸ ਵਿਚਾਲੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 11 ਦਿਨਾਂ ਦੇ ਰਿਮਾਂਡ ਦੇ ਬਾਵਜੂਦ ਇਕ ਵੀ ਸਬੂਤ ਸਾਹਮਣੇ ਨਹੀਂ ਲਿਆਂਦਾ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਮਲਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਲੋਕ ਸਭਾ ਚੋਣਾਂ, ਚੋਣ ਪ੍ਰਚਾਰ ਤੋਂ ਬਾਹਰ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ ਦੇ ਨਿਰਦੇਸ਼ਾ 'ਤੇ ਈ. ਡੀ. ਨੇ ਝੂਠੀ ਕਹਾਣੀ ਲਿਖੀ ਸੀ ਜਿਸ ਦਾ ਪਰਦਾਫਾਸ਼ ਹੋ ਗਿਆ ਹੈ, ਕਿਉਂਕਿ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਨਵਾਂ ਸਬੂਤ ਨਹੀਂ ਮਿਲਿਆ ਹੈ ਪਰ ਅੱਜ ਫਿਰ 14 ਦਿਨ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਖ਼ਿਲਾਫ਼ ਝੂਠ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ 2024 ਭਾਜਪਾ ਸਰਕਾਰ ਨਹੀਂ ਆਵੇਗੀ ਜਿਸ ਦਾ ਸਬੂਤ ਦਿੱਲੀ 'ਚ ਲੋਕਾਂ ਦਾ ਮਹਾਰੈਲੀ 'ਚ ਭਾਰੀ ਇਕੱਠ ਦੇਖਣ ਨੂੰ ਮਿਲਿਆ ਸੀ। ਇਸ ਦੌਰਾਨ ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਦੀ ਸਾਫ਼ ਸੁਥਰੀ ਸਿਆਸਤ ਨੂੰ ਅਤੇ ਭਾਜਪਾ ਦੀ ਤਾਨਾਸ਼ਾਹੀ ਵਾਲੀ ਸਰਕਾਰ ਨੂੰ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਭਾਜਪਾ ਚਾਹੁੰਦੀ ਹੈ ਜੇਕਰ 2024 'ਚ ਭਾਜਪਾ ਦੀ ਸਰਕਾਰ ਆ ਗਈ ਤਾਂ ਦੇਸ਼ 'ਚ ਚੋਣਾਂ ਦਾ ਮਸਲਾ ਹੀ ਖ਼ਤਮ ਹੋ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਪੁਲਸ ਨੇ ਬਰਾਮਦ ਕੀਤੀ ਸ਼ਰਾਬ, ਲਾਹਣ, ਅਫੀਮ ਤੇ 5 ਲੱਖ ਦੀ ਨਕਦੀ
NEXT STORY