ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜਲਦੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ’ਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ’ਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ’ਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।

ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ’ਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ’ਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ’ਚ ਸੂਬੇ ’ਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ : ਹੁਕਮ ਜਾਰੀ, ਰੈਸਟੋਰੈਂਟ, ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ’ਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ’ਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ’ਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀ ਕੈਬਨਿਟ ਸਬ-ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਵਿਚਾਰੇ ਗਏ ਅਹਿਮ ਮਸਲੇ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਂਜਾ ਤਸਕਰੀ ਦੇ ਮਾਮਲੇ 'ਚ ਮਹਿਲਾ ਸਮੱਗਲਰ ਨੂੰ 10 ਸਾਲ ਕੈਦ
NEXT STORY