ਅਬੋਹਰ (ਸੁਨੀਲ) - ਪੁਰਾਣੀ ਫਾਜ਼ਿਲਕਾ ਰੋਡ ’ਤੇ ਬੀਤੀ ਰਾਤ ਸ਼ਰਾਬ ਦੇ ਨਸ਼ੇ ’ਚ 2 ਧਿਰਾਂ ਦੇ ਆਪਸ ’ਚ ਭਿੜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ’ਚ ਇਕ ਔਰਤ ਸਮੇਤ 2 ਜਣੇ ਫੱਟੜ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਮਮਤਾ ਪਤਨੀ ਵਿਜੇ ਕੁਮਾਰ ਵਾਸੀ ਪੁਰਾਣੀ ਫਾਜ਼ਿਲਕਾ ਰੋਡ ਨੇ ਦੱਸਿਆ ਕਿ ਬੀਤੀ ਰਾਤ ਉਹ ਘਰ ’ਚ ਖਾਣਾ ਬਣਾ ਰਹੀ ਸੀ। ਇਸ ਦੌਰਾਨ ਕੁਝ ਲੋਕ ਨਸ਼ੇ ’ਚ ਧੁੱਤ ਹੋ ਕੇ ਉਨ੍ਹਾਂ ਦੇ ਘਰ ਆ ਗਏ, ਜਿਨ੍ਹਾਂ ਨੇ ਉਸ ਦੇ ਪਤੀ ਨਾਲ ਲੜਾਈ-ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਜਦੋਂ ਆਪਣੇ ਪਤੀ ਦਾ ਬਚਾਅ ਕੀਤਾ ਤਾਂ ਉਕਤ ਲੋਕਾਂ ਨੇ ਉਸ ਦੇ ਸਿਰ ’ਤੇ ਰਾੜ ਮਾਰ ਕੇ ਉਸ ਨੂੰ ਫੱਟੜ ਕਰ ਦਿੱਤਾ।
ਇਸੇ ਮਾਮਲੇ ਦੇ ਸਬੰਧ ’ਚ ਬੋਲਦੇ ਹੋਏ ਫੱਟੜ ਦੂਜੀ ਧਿਰ ਦੇ ਰਾਜੂ ਪੁੱਤਰ ਛੋਟੇ ਲਾਲ ਨੇ ਦੱਸਿਆ ਕਿ ਬੀਤੀ ਰਾਤ ਉਹ ਵਿਜੇ ਕੁਮਾਰ ਦੇ ਘਰ ਦੇ ਨੇੜਿਓਂ ਲੰਘ ਰਿਹਾ ਸੀ ਤਾਂ ਵਿਜੇ ਕੁਮਾਰ ਨੇ ਸ਼ਰਾਬ ਦੇ ਨਸ਼ੇ ’ਚ ਉਸ ’ਤੇ ਹਮਲਾ ਕਰ ਦਿੱਤਾ।
ਕੈਪਟਨ ਨੇ ਝੂਠ ਬੋਲ ਕੇਜਰੀਵਾਲ ਨੂੰ ਵੀ ਪਿੱਛੇ ਛੱਡ ਦਿੱਤਾ : ਅਸ਼ਵਨੀ ਸ਼ਰਮਾ
NEXT STORY