ਅਬੋਹਰ (ਸੁਨੀਲ) – ਪੁਲਸ ਕਪਤਾਨ ਵਿਨੋਦ ਚੌਧਰੀ, ਪੁਲਸ ਉਪ ਕਪਤਾਨ ਰਾਹੁਲ ਭਾਰਦਵਾਜ ਦੀ ਅਗਵਾਈ ਹੇਠ ਬਣਾਈ ਗਈ ਟੀਮ, ਜਿਸ 'ਚ ਨੰਗਰ ਥਾਣਾ ਨੰ. 2 ਮੁਖੀ ਚੰਦਰਸ਼ੇਖਰ ਤੇ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸ਼ਾਮਲ ਹਨ, ਨੇ ਜਵਾਈ ਦੀ ਹੱਤਿਆ ਕਰਨ ਦੇ ਮਾਮਲੇ 'ਚ ਚੌਥੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਦੋਸ਼ੀ ਦੀ ਪਛਾਣ ਸੁਰੇਸ਼ ਕੁਮਾਰ ਸ਼ੇਰਾਰਾਮ ਵਾਸੀ ਗੰਗਾਨਗਰ ਤੋਂ ਹੋਈ ਹੈ।
ਦੱਸ ਦੇਈਏ ਕਿ ਸੁਰੇਸ਼ ਕੁਮਾਰ ਨੇ ਲੜਕੀ ਦੇ ਪਿਤਾ, ਭਰਾ ਤੇ ਜੀਜੇ ਦੇ ਨਾਲ ਮਿਲ ਕੇ ਉਸ ਦੇ ਪਤੀ ਹਰਜਿੰਦਰ ਸਿੰਘ ਉਰਫ ਗੌਰਾ ਦਾ ਕਤਲ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਸ ਨੇ ਇਸ ਮਾਮਲੇ ਦੇ ਚੌਥੇ ਦੋਸ਼ੀ ਨੂੰ ਕਾਬੂ ਕਰਨ ਤੋਂ ਬਾਅਦ ਮਾਣਯੋਗ ਜੱਜ ਦਲੀਪ ਕੁਮਾਰ ਦੀ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ 'ਤੇ ਲੈ ਲਿਆ ਹੈ। ਪੁਲਸ ਕਪਤਾਨ ਨੇ ਦੱਸਿਆ ਕਿ ਇਸ ਮਾਮਲੇ ਦੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ।
ਅੱਤਵਾਦੀਆਂ ਦੀ ਘੁਸਪੈਠ ਨੂੰ ਲੈ ਕੇ ਇਲਾਕੇ 'ਚ ਨਾਕਾਬੰਦੀ
NEXT STORY