ਮੋਗਾ (ਕਸ਼ਿਸ਼)- ਮੋਗਾ ਦੇ ਮੇਨ ਬਾਜ਼ਾਰ 'ਚ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਹੀ ਨਹੀਂ, ਇਸ ਤੋਂ ਬਾਅਦ ਵੀ ਕਾਰ ਕਾਬੂ 'ਚ ਨਹੀਂ ਆਈ ਤੇ ਅੱਗੇ ਜਾ ਰਹੇ ਇਕ ਜੁਗਾੜੂ ਰੇਹੜੇ ਨੂੰ ਵੀ ਲਪੇਟੇ 'ਚ ਲੈ ਲਿਆ, ਜਿਸ ਕਾਰਨ ਰੇਹੜਾ ਬਿਲਕੁਲ ਤਬਾਹ ਹੋ ਗਿਆ।
ਇਸ ਹਾਦਸੇ ਤੋਂ ਬਾਅਦ ਬਾਜ਼ਾਰ 'ਚ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਗੱਡੀ 'ਚੋਂ ਬਾਹਰ ਕੱਢ ਕੇ ਉਸ ਦੀ ਰੱਜ ਕੇ ਛਿੱਤਰ ਪਰੇਡ ਕੀਤੀ ਤੇ ਫਿਰ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਦੀ ਪੂਰੀ ਘਟਨਾ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਫੁਟੇਜ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਠਿੰਡਾ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
NEXT STORY