ਮੋਗਾ (ਆਜ਼ਾਦ) : ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ ’ਚ ਜ਼ਖਮੀ ਹੋਏ ਕਰਮ ਸਿੰਘ (60) ਨਿਵਾਸੀ ਪਿੰਡ ਖੋਸਾ ਪਾਂਡੋ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਕਰਮ ਸਿੰਘ ਆਪਣੇ ਸਾਈਕਲ ’ਤੇ ਮੋਗਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਤੇਜ਼ ਰਫਤਾਰ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਣ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ।
ਉਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕਰਨ ਉਪਰੰਤ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।
29.70 ਲੱਖ ਰੁਪਏ ਦੀ ਠੱਗੀ! ਕਾਰੋਬਾਰੀ ਨੇ ਦਿੱਤੀ ਸ਼ਿਕਾਇਤ
NEXT STORY