ਮੋਗਾ (ਆਜ਼ਾਦ) : ਨਾਨਕ ਨਗਰੀ ਕੋਲ ਤੇਜ਼ ਰਫਤਾਰ ਸਕੂਟਰੀ ਦੀ ਲਪੇਟ ਵਿਚ ਆਉਣ ਨਾਲ ਬੀਤੀ 24 ਮਾਰਚ ਨੂੰ ਜ਼ਖਮੀ ਹੋਏ ਪ੍ਰਸ਼ੋਤਮ ਲਾਲ ਨਿਵਾਸੀ ਨਾਨਕ ਨਗਰੀ ਮੋਗਾ ਨੇ ਮੈਡੀਕਲ ਕਾਲਜ ਫਰੀਦਕੋਟ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੋਕਲ ਪੁਆਇੰਟ ਪੁਲਸ ਚੌਕੀ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪ੍ਰਸ਼ੋਤਮ ਲਾਲ ਪੈਦਲ ਹੀ ਜਾ ਰਿਹਾ ਸੀ ਤਾਂ ਪਿੱਛੋਂ ਆਏ ਇਕ ਸਕੂਟਰ ਨੇ ਉਸ ਨੂੰ ਟੱਕਰ ਮਾਰੀ।
ਇਸ ਹਾਦਸੇ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ, ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ। ਸਕੂਟਰੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ ਬਦਲੇਗੀ ਸੜਕਾਂ ਦੀ ਨੁਹਾਰ, ਸਰਕਾਰ ਨੇ ਚੁੱਕਿਆ ਵੱਡਾ ਕਦਮ
NEXT STORY