ਭਵਾਨੀਗੜ੍ਹ (ਵਿਕਾਸ)—ਸ਼ਹਿਰ ਦੇ ਨਵੇਂ ਬੱਸ ਸਟੈਂਡ ਨੇੜੇ ਬੀਤੀ ਸ਼ਾਮ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਵਾਸੀ ਪਿੰਡ ਕਾਕੜਾ ਸੋਮਵਾਰ ਸ਼ਾਮ ਨਵੇਂ ਬੱਸ ਸਟੈਂਡ ਤੋਂ ਰੋਡ ਪਾਰ ਕਰ ਰਿਹਾ ਸੀ ਤਾਂ ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸੇ 'ਚ ਗੰਭੀਰ ਜ਼ਖਮੀ ਹੋਏ ਸੁਰਜੀਤ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ, ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਸੁਰਜੀਤ ਸਿੰਘ ਨੇ ਪਟਿਆਲਾ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਦਮ ਤੋੜ ਦਿੱਤਾ। ਉੱਥੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਔਰਤ ਨੇ ਦਰੱਖਤ ਨਾਲ ਬੰਨ੍ਹ ਕੁੱਟਿਆ ਪੁਲਸ ਮੁਲਾਜ਼ਮ, ਵੀਡੀਓ ਵਾਇਰਲ
NEXT STORY