ਫਿਰੋਜ਼ਪੁਰ, (ਮਲਹੋਤਰਾ)- ਟਰੈਕਟਰ-ਟਰਾਲੀ ਚਾਲਕ ਦੀ ਲਾਪ੍ਰਵਾਹੀ ਕਾਰਨ ਹੋਏ ਸਡ਼ਕ ਹਾਦਸੇ ’ਚ ਕਾਰ ਚਾਲਕ ਦੀ ਮੌਤ ਹੋ ਗਈ। ਹਾਦਸਾ ਪਿੰਡ ਝੋਕ ਹਰੀਹਰ ਦੇ ਕੋਲ ਹੋਇਆ। ਥਾਣਾ ਕੁਲਗਡ਼੍ਹੀ ਦੀ ਪੁਲਸ ਨੇ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਪਰਚਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਸਬੀਰ ਸਿੰਘ ਪਿੰਡ ਸੈਦੇ ਕੇ ਰੁਹੇਲਾ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਸੇਵਕ ਸਿੰਘ ਕਾਰ ’ਤੇ ਜਾ ਰਿਹਾ ਸੀ ਤਾਂ ਪਿੰਡ ਝੋਕ ਹਰੀਹਰ ਦੇ ਕੋਲ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਨੇ ਗਲਤ ਸਾਈਡ ’ਤੇ ਵਾਹਨ ਲਿਆਉਂਦੇ ਹੋਏ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸੇ ’ਚ ਕਾਰ ਦਰੱਖਤ ਵਿਚ ਵੱਜਣ ਕਾਰਨ ਸੇਵਕ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੈੱਡ ਕਾਂਸਟੇਬਲ ਤਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨਹੀਂ ਹੋ ਰਹੀ ਸਕੂਲੀ ਬੱਸਾਂ ਦੀ ਚੈਕਿੰਗ
NEXT STORY