ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਰੇਤ ਦੇ ਭਰੇ ਟਿੱਪਰ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰਨ ’ਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਰਮਜੀਤ ਸਿੰਘ (23) ਵਾਸੀ ਬੁੱਗਰਾਂ ਜ਼ਿਲਾ ਸੰਗਰੂਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਿੰਦ ਵਾਲੀ ਕੋਠੀ ਨਜ਼ਦੀਕ ਖੁੱਡੀ ਰੋਡ ’ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਟਿੱਪਰ ਜੋ ਕਿ ਰੇਤੇ ਦਾ ਭਰਿਆ ਹੋਇਆ ਸੀ, ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸਡ਼ਕ ’ਤੇ ਡਿੱਗ ਗਿਆ। ਟਿੱਪਰ ਦਾ ਟਾਇਰ ਉਸਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਿਟੀ ਦੇ ਇੰਚਾਰਜ ਗੁਰਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਟਿੱਪਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟਿੱਪਰ ਚਾਲਕ ਦੀ ਤਲਾਸ਼ ਕਰ ਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪੁਲਸ ਵਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ
NEXT STORY